26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਸੋਨੀਆ ਗਾਂਧੀ ਦੀ ਹਾਲਤ ਸਥਿਰ, ਠੀਕ ਹੋ ਰਹੀ ਹੈ- ਹਸਪਤਾਲ

ਨਵੀਂ ਦਿੱਲੀ, 19 ਜੂਨ- ਕਾਂਗਰਸ ਸੰਸਦੀ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ, ਜਿਨ੍ਹਾਂ ਨੂੰ ਪੇਟ ਨਾਲ ਸੰਬੰਧਿਤ ਸਮੱਸਿਆ ਕਾਰਨ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਦੀ...

ਅਜੀਤ ਡੈਸਕ 19-06-2025

ਨਵੀਂ ਦਿੱਲੀ, 19 ਜੂਨ- ਕਾਂਗਰਸ ਸੰਸਦੀ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ, ਜਿਨ੍ਹਾਂ ਨੂੰ ਪੇਟ ਨਾਲ ਸੰਬੰਧਿਤ ਸਮੱਸਿਆ ਕਾਰਨ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਦੀ ਹਾਲਤ ਸਥਿਰ ਹੈ ਅਤੇ ਉਹ ਠੀਕ ਹੋ ਰਹੀ ਹੈ। ਇਹ ਜਾਣਕਾਰੀ ਹਸਪਤਾਲ ਵਲੋਂ ਸਾਂਝੀ ਕੀਤੀ ਗਈ ਹੈ। 78 ਸਾਲਾ ਕਾਂਗਰਸ ਨੇਤਾ ਨੂੰ 15 ਜੂਨ ਨੂੰ ਸਰ ਗੰਗਾ ਰਾਮ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਹਸਪਤਾਲ ਦੇ ਚੇਅਰਮੈਨ ਡਾ. ਅਜੇ ਸਵਰੂਪ ਦੇ ਅਨੁਸਾਰ ਗਾਂਧੀ ਇਲਾਜ ਪ੍ਰਤੀ ਸਕਾਰਾਤਮਕ ਪ੍ਰਤੀਕਿਰਿਆ ਦੇ ਰਹੇ ਹਨ। ਉਨ੍ਹਾਂ ਦੀ ਸਿਹਤ ਸਥਿਰ ਹੈ ਅਤੇ ਉਨ੍ਹਾਂ ਦੀ ਨੇੜਿਓਂ ਨਿਗਰਾਨੀ ਰੱਖੀ ਜਾ ਰਹੀ ਹੈ, ਹਾਲਾਂਕਿ ਹਸਪਤਾਲ ਨੇ ਅਜੇ ਤੱਕ ਛੁੱਟੀ ਦੀ ਮਿਤੀ ਦਾ ਫੈਸਲਾ ਨਹੀਂ ਕੀਤਾ ਹੈ। ਡਾਕਟਰਾਂ ਨੇ ਕਿਹਾ ਕਿ ਫੈਸਲਾ ਉਨ੍ਹਾਂ ਦੀ ਸਮੁੱਚੀ ਸਿਹਤਯਾਬੀ ਦੇ ਆਧਾਰ ’ਤੇ ਕੀਤਾ ਜਾਵੇਗਾ।

ਪਿਛਲੀ ਖ਼ਬਰ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਆਦਰਸ਼ ਕਾਲੋਨੀ 'ਚ ਨਜਾਇਜ਼ ਉਸਾਰੀਆਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਅਗਲੀ ਖ਼ਬਰ ਪ੍ਰਧਾਨ ਮੰਤਰੀ ਨੇ ਰਾਹੁਲ ਗਾਂਧੀ ਨੂੰ ਦਿੱਤੀਆਂ ਜਨਮਦਿਨ ਦੀਆਂ ਵਧਾਈਆਂ