26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਚੰਡੀਗੜ੍ਹ ਪ੍ਰਸ਼ਾਸਨ ਵਲੋਂ ਆਦਰਸ਼ ਕਾਲੋਨੀ 'ਚ ਨਜਾਇਜ਼ ਉਸਾਰੀਆਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ

ਚੰਡੀਗੜ੍ਹ, 19 ਜੂਨ (ਸੰਦੀਪ ਕੁਮਾਰ ਮਾਹਨਾ) - ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸੈਕਟਰ 53-54 ਦੀ ਆਦਰਸ਼ ਕਾਲੋਨੀ 'ਚ ਨਾਜਾਇਜ਼ ਕਬਜਾ ਕਰਕੇ ਬਣਾਏ ਗਏ ਕੱਚੇ ਮਕਾਨਾਂ/ਝੁੱਗੀਆਂ ਨੂੰ ਢਾਹੁਣ ਦੀ ਕਾਰਵਾਈ ਕੀਤੀ ਜਾ ਰਹੀ ਹੈ। ਹਾਲਾਂਕਿ ਇੱਥੋਂ ਦੇ ਲੋਕਾਂ...

ਅਜੀਤ ਡੈਸਕ 19-06-2025

 ਚੰਡੀਗੜ੍ਹ, 19 ਜੂਨ (ਸੰਦੀਪ ਕੁਮਾਰ ਮਾਹਨਾ) - ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸੈਕਟਰ 53-54 ਦੀ ਆਦਰਸ਼ ਕਾਲੋਨੀ 'ਚ ਨਾਜਾਇਜ਼ ਕਬਜਾ ਕਰਕੇ ਬਣਾਏ ਗਏ ਕੱਚੇ ਮਕਾਨਾਂ/ਝੁੱਗੀਆਂ ਨੂੰ ਢਾਹੁਣ ਦੀ ਕਾਰਵਾਈ ਕੀਤੀ ਜਾ ਰਹੀ ਹੈ। ਹਾਲਾਂਕਿ ਇੱਥੋਂ ਦੇ ਲੋਕਾਂ ਵਲੋਂ ਪਹਿਲਾਂ ਹੀ ਆਪਣਾ ਸਮਾਨ ਕੱਢ ਲਿਆ ਗਿਆ ਸੀ, ਪਰ ਅੱਜ ਪ੍ਰਸ਼ਾਸਨ ਵਲੋਂ ਕਾਰਵਾਈ ਸ਼ੁਰੂ ਕੀਤੇ ਜਾਣ ਤੋਂ ਪਹਿਲਾਂ ਕੁੱਝ ਸ਼ਰਾਰਤੀ ਅਨਸਰਾਂ ਨੇ ਝੁੱਗੀਆਂ ਨੂੰ ਅੱਗ ਲਗਾ ਦਿੱਤੀ, ਜਿਸ ਦੇ ਕਾਰਨ ਯੂਟੀ ਪ੍ਰਸ਼ਾਸ਼ਨ ਨੂੰ ਅੱਗ ਬੁਝਾਉਣ ਲਈ ਕੜੀ ਮਸ਼ੱਕਤ ਕਰਨੀ ਪਈ। ਮੌਕੇ ਦੀ ਨਜ਼ਾਕਤ ਨੂੰ ਦੇਖਦਿਆਂ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ, ਜਿਸ ਦੇ ਚਲਦਿਆਂ 1000 ਦੇ ਕਰੀਬ ਪੁਲਿਸ ਮੁਲਾਜਮ ਤਾਇਨਾਤ ਕੀਤੇ ਗਏ ਹਨ।

ਪਿਛਲੀ ਖ਼ਬਰ ‘ਸੀ.ਐਮ. ਦੀ ਯੋਗਸ਼ਾਲਾ’ ਰੰਗਲਾ ਪੰਜਾਬ ਮਿਸ਼ਨ ਦਾ ਹੈ ਇਕ ਮਹੱਤਵਪੂਰਨ ਹਿੱਸਾ- ਡਾ. ਬਲਬੀਰ ਸਿੰਘ ਅਗਲੀ ਖ਼ਬਰ ਸੋਨੀਆ ਗਾਂਧੀ ਦੀ ਹਾਲਤ ਸਥਿਰ, ਠੀਕ ਹੋ ਰਹੀ ਹੈ- ਹਸਪਤਾਲ