26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

‘ਸੀ.ਐਮ. ਦੀ ਯੋਗਸ਼ਾਲਾ’ ਰੰਗਲਾ ਪੰਜਾਬ ਮਿਸ਼ਨ ਦਾ ਹੈ ਇਕ ਮਹੱਤਵਪੂਰਨ ਹਿੱਸਾ- ਡਾ. ਬਲਬੀਰ ਸਿੰਘ

ਜਲੰਧਰ, 19 ਜੂਨ- ਜਲੰਧਰ ਵਿਚ ਆਯੋਜਿਤ ਯੋਗ ਸਮਾਗਮ ਵਿਚ, ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਅਤੇ ‘ਆਪ’ ਦੇ ਰਾਸ਼ਟਰੀ ਕਨਵੀਨਰ....

ਅਜੀਤ ਡੈਸਕ 19-06-2025

ਜਲੰਧਰ, 19 ਜੂਨ- ਜਲੰਧਰ ਵਿਚ ਆਯੋਜਿਤ ਯੋਗ ਸਮਾਗਮ ਵਿਚ, ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਅਤੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ‘ਸੀ.ਐਮ. ਦੀ ਯੋਗਸ਼ਾਲਾ’ ਲਈ ਵਧਾਈ ਦਿੰਦਾ ਹਾਂ, ਜੋ ‘ਰੰਗਲਾ ਪੰਜਾਬ’ ਮਿਸ਼ਨ ਦਾ ਇਕ ਮਹੱਤਵਪੂਰਨ ਹਿੱਸਾ ਹੈ, ਜਿਸ ਦੇ ਤਹਿਤ ਲਗਭਗ 2 ਲੱਖ ਲੋਕ ਰੋਜ਼ਾਨਾ ਯੋਗ ਕਰਦੇ ਹਨ। ਇਹ ਬਿਮਾਰੀਆਂ ਨੂੰ ਦੂਰ ਰੱਖਣ ਲਈ ਇਕ ਵਧੀਆ ਪਹਿਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ 4581 ਥਾਵਾਂ ’ਤੇ ਯੋਗ ਸੈਸ਼ਨ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੇ ਬਹੁਤ ਸਾਰੇ ਰੁਝੇਵੇਂ ਹੋਣ ਕਾਰਨ ਉਹ ਅੱਜ ਇੱਥੇ ਨਹੀਂ ਆ ਸਕੇ, ਇਸ ਲਈ ਉਨ੍ਹਾਂ ਨੇ ਮੈਨੂੰ ਇੱਥੇ ਭੇਜਿਆ। ਸੋਸ਼ਲ ਮੀਡੀਆ ’ਤੇ ਇਕ ਡਾਕਟਰ ਦੇ ਕਥਿਤ ਤੌਰ ’ਤੇ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਦੇ ਕਥਿਤ ਵਾਇਰਲ ਵੀਡੀਓ ’ਤੇ, ਉਨ੍ਹਾਂ ਕਿਹਾ ਕਿ ਵੀਡੀਓ ਵਾਇਰਲ ਹੋ ਰਹੀ ਹੈ, ਇਸ ਲਈ ਵਿਅਕਤੀ ਦੀ ਪਛਾਣ ਜ਼ਰੂਰ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਦੋ ਦਿਨ ਪਹਿਲਾਂ ਪੂਰੀ ਹੋ ਗਈ ਤੇ ਜਿਵੇਂ ਹੀ ਮੇਰੇ ਧਿਆਨ ਵਿਚ ਇਹ ਮਾਮਲਾ ਲਿਆਂਦਾ ਗਿਆ, ਪੁਲਿਸ, ਵਿਭਾਗੀ ਤੇ ਕਾਨੂੰਨੀ ਜਾਂਚ ਨੂੰ ਤੇਜ਼ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜਾਂਚ ਜਾਰੀ ਹੈ ਤੇ ਇਸ ਮਾਮਲੇ ’ਚ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਨਹਿਰ 'ਚ ਪਾੜ ਪੈਣ ਕਾਰਨ ਝੋਨਾ ਤੇ ਹੋਰ ਫ਼ਸਲਾਂ ਦਾ ਨੁਕਸਾਨ ਅਗਲੀ ਖ਼ਬਰ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਆਦਰਸ਼ ਕਾਲੋਨੀ 'ਚ ਨਜਾਇਜ਼ ਉਸਾਰੀਆਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ