25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਜਲੰਧਰ 'ਚ ਫਰਨੀਚਰ ਸ਼ੋਅਰੂਮ 'ਚ ਲੱਗੀ ਅੱਗ

ਜਲੰਧਰ, 19 ਜੂਨ-ਇਥੇ ਫਰਨੀਚਰ ਦੇ ਸ਼ੋਅਰੂਮ ਵਿਚ ਭਿਆਨਕ ਅੱਗ ਲੱਗ...

ਅਜੀਤ ਡੈਸਕ 19-06-2025

ਜਲੰਧਰ, 19 ਜੂਨ-ਇਥੇ ਫਰਨੀਚਰ ਦੇ ਸ਼ੋਅਰੂਮ ਵਿਚ ਭਿਆਨਕ ਅੱਗ ਲੱਗ ਗਈ ਹੈ। ਮੌਕੇ 'ਤੇ ਮੌਜੂਦ ਲੋਕਾਂ ਵਲੋਂ ਫਾਇਰ ਬ੍ਰਿਗੇਡ ਨੂੰ ਅੱਗ ਲੱਗਣ ਦੀ ਸੂਚਨਾ ਦਿੱਤੀ ਗਈ। ਇਸ ਦੇ ਨਾਲ ਹੀ ਫਾਇਰ ਵਿਭਾਗ ਵਲੋਂ ਮੌਕੇ 'ਤੇ ਪੁੱਜ ਕੇ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਾਣਕਾਰੀ ਦਿੰਦੇ ਹੋਏ ਕਰਮਚਾਰੀਆਂ ਨੇ ਦੱਸਿਆ ਕਿ ਦੁਪਹਿਰ ਵੇਲੇ ਸਾਰੇ ਖਾਣਾ ਖਾ ਰਹੇ ਸਨ। ਇਸ ਦੌਰਾਨ ਛੋਟਾ ਬੱਚਾ ਪਹਿਲੀ ਮੰਜ਼ਿਲ 'ਤੇ ਚਲਾ ਗਿਆ, ਜਿਥੇ ਉਸਦੇ ਕੱਪੜਿਆਂ ਨੂੰ ਅੱਗ ਲੱਗ ਗਈ, ਜਿਸ ਤੋਂ ਬਾਅਦ ਉਸਨੇ ਅੱਗ ਬਾਰੇ ਜਾਣਕਾਰੀ ਦਿੱਤੀ। ਅੱਗ ਨੇ ਕੁਝ ਹੀ ਸਮੇਂ ਵਿਚ ਭਿਆਨਕ ਰੂਪ ਧਾਰਨ ਕਰ ਲਿਆ। ਅੱਗ 'ਤੇ ਕਾਬੂ ਪਾਉਣ ਵਿਚ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਲੱਗੀਆਂ ਹੋਈਆਂ ਹਨ। ਅੱਗ ਲੱਗਣ ਦਾ ਕਾਰਨ ਅਜੇ ਪਤਾ ਨਹੀਂ ਲੱਗਿਆ ਹੈ। ਇਸ ਦੇ ਨਾਲ ਹੀ ਸ਼ੋਅਰੂਮ ਵਿਚ ਮੌਜੂਦ ਵਰਕਰਾਂ ਸਮੇਤ ਆਲੇ-ਦੁਆਲੇ ਦੇ ਲੋਕਾਂ ਵਿਚ ਘਟਨਾ ਨੂੰ ਲੈ ਕੇ ਹਫੜਾ-ਦਫੜੀ ਮਚ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪਹਿਲੀ ਮੰਜ਼ਿਲ 'ਤੇ ਪਏ ਸੋਫੇ 'ਤੇ ਕੱਪੜਿਆਂ ਨੂੰ ਅੱਗ ਲੱਗ ਗਈ ਹੈ।

ਪਿਛਲੀ ਖ਼ਬਰ ਲੁਧਿਆਣਾ ਪੱਛਮੀ ਜ਼ਿਮਨੀ ਚੋਣ : 5 ਵਜੇ ਤੱਕ ਹੋਈ 49.07% ਵੋਟਿੰਗ ਅਗਲੀ ਖ਼ਬਰ ਡੀ.ਸੀ. ਬਰਨਾਲਾ ਵਲੋਂ ਸੂਬੇ ਦੇ ਯੂ.ਜੀ. ਨੀਟ ਟੌਪਰ ਕੇਸ਼ਵ ਮਿੱਤਲ ਦਾ ਸਨਮਾਨ