24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਅਗਲੇ 3 ਦਿਨਾਂ ’ਚ ਪੰਜਾਬ ਵਿਚ ਮਾਨਸੂਨ ਦੇਵੇਗਾ ਦਸਤਕ- ਮੌਸਮ ਵਿਭਾਗ

ਨਵੀਂ ਦਿੱਲੀ, 20 ਜੂਨ- ਅਗਲੇ 3 ਦਿਨਾਂ ’ਚ ਪੰਜਾਬ ਵਿਚ ਮਾਨਸੂਨ ਦਸਤਕ ਦੇ ਸਕਦਾ ਹੈ। ਮੌਸਮ ਵਿਭਾਗ ਅਨੁਸਾਰ, ਮਾਨਸੂਨ ਮੱਧ ਰਾਜਸਥਾਨ ਪਹੁੰਚ ਗਿਆ ਹੈ ਅਤੇ ਹਿਮਾਚਲ ਪ੍ਰਦੇਸ਼ ਵੱਲ....

ਅਜੀਤ ਡੈਸਕ 20-06-2025

ਨਵੀਂ ਦਿੱਲੀ, 20 ਜੂਨ- ਅਗਲੇ 3 ਦਿਨਾਂ ’ਚ ਪੰਜਾਬ ਵਿਚ ਮਾਨਸੂਨ ਦਸਤਕ ਦੇ ਸਕਦਾ ਹੈ। ਮੌਸਮ ਵਿਭਾਗ ਅਨੁਸਾਰ, ਮਾਨਸੂਨ ਮੱਧ ਰਾਜਸਥਾਨ ਪਹੁੰਚ ਗਿਆ ਹੈ ਅਤੇ ਹਿਮਾਚਲ ਪ੍ਰਦੇਸ਼ ਵੱਲ ਵੀ ਤੇਜ਼ੀ ਨਾਲ ਵਧ ਰਿਹਾ ਹੈ। ਅੱਜ ਪੰਜਾਬ ਵਿਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਵਿਚ, ਪੰਜਾਬ ਵਿਚ ਔਸਤ ਵੱਧ ਤੋਂ ਵੱਧ ਤਾਪਮਾਨ ਵਿਚ 0.6 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਹਾਲਾਂਕਿ ਤਾਪਮਾਨ ਅਜੇ ਵੀ ਆਮ ਦੇ ਆਸ-ਪਾਸ ਹੈ। ਸੂਬੇ ਵਿਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿਚ 40 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਅੰਮ੍ਰਿਤਸਰ, ਲੁਧਿਆਣਾ, ਫਰੀਦਕੋਟ ਅਤੇ ਜਲੰਧਰ ਵਿਚ ਵੀ ਤਾਪਮਾਨ 36 ਡਿਗਰੀ ਸੈਲਸੀਅਸ ਤੋਂ ਉੱਪਰ ਰਿਹਾ ਹੈ। ਅੱਜ ਵੀ ਤਾਪਮਾਨ ਵਿਚ ਥੋੜ੍ਹਾ ਵਾਧਾ ਦੇਖਿਆ ਜਾ ਸਕਦਾ ਹੈ। ਪਰ ਅਗਲੇ 24 ਘੰਟਿਆਂ ਬਾਅਦ, ਤਾਪਮਾਨ ਵਿਚ ਫਿਰ 2 ਤੋਂ 3 ਡਿਗਰੀ ਦੀ ਗਿਰਾਵਟ ਆ ਸਕਦੀ ਹੈ।

ਪਿਛਲੀ ਖ਼ਬਰ ਖੜ੍ਹੇ ਟਿੱਪਰ ਨਾਲ ਜਾ ਟਕਰਾਈ ਕਾਰ, ਔਰਤ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਭੂਆ ਦਾ ਲੜਕਾ ਹੀ ਨਿਕਲਿਆ ਨੌਜਵਾਨ ਆਰੀਅਨ ਦਾ ਕਾਤਲ