ਚੇਨੱਈ, 20 ਜੂਨ- ਅੱਜ ਮਦੁਰਾਈ ਜਾਣ ਵਾਲੀ ਇੰਡੀਗੋ ਏਅਰਲਾਈਨ ਦੀ ਉਡਾਣ ਵਿਚ ਤਕਨੀਕੀ ਖਰਾਬੀ ਆ ਗਈ, ਜਿਸ ਕਾਰਨ ਉਡਾਣ ਨੂੰ ਚੇਨਈ ਵਾਪਸ ਪਰਤਣਾ ਪਿਆ। ਹਵਾਈ ਅੱਡੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਲਗਭਗ ਅੱਧੇ ਘੰਟੇ ਤੱਕ ਉਡਾਣ ਭਰਨ ਤੋਂ ਬਾਅਦ, ਇੰਡੀਗੋ ਏਅਰਲਾਈਨਜ਼ ਦੀ ਉਡਾਣ ਦੇ ਪਾਇਲਟ ਨੇ ਖਰਾਬੀ ਦਾ ਪਤਾ ਲਗਾਇਆ ਅਤੇ ਚੇਨਈ ਵਾਪਸ ਜਾਣ ਅਤੇ ਉਤਰਨ ਦੀ ਇਜਾਜ਼ਤ ਮੰਗੀ। ਲਗਭਗ 68 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਜਹਾਜ਼ ਬਾਅਦ ਵਿਚ ਇਥੇ ਸੁਰੱਖਿਅਤ ਉਤਾਰ ਲਿਆ ਗਿਆ। ਸਾਰੇ ਯਾਤਰੀਆਂ ਨੂੰ ਵੀ ਜਹਾਜ਼ ਤੋਂ ਸੁਰੱਖਿਅਤ ਉਤਾਰ ਲਿਆ ਗਿਆ। ਇਸ ਮਾਮਲੇ ’ਤੇ ਇੰਡੀਗੋ ਵਲੋਂ ਤੁਰੰਤ ਕੋਈ ਜਵਾਬ ਨਹੀਂ ਦਿੱਤਾ ਗਿਆ ਹੈ।
ਤਾਜ਼ਾ ਖ਼ਬਰਾਂ
Free
ਮਦੁਰਾਈ ਜਾਣ ਵਾਲੀ ਇੰਡੀਗੋ ਏਅਰਲਾਈਨ ਦੀ ਉਡਾਣ ’ਚ ਆਈ ਤਕਨੀਕੀ ਖ਼ਰਾਬੀ
ਚੇਨੱਈ, 20 ਜੂਨ- ਅੱਜ ਮਦੁਰਾਈ ਜਾਣ ਵਾਲੀ ਇੰਡੀਗੋ ਏਅਰਲਾਈਨ ਦੀ ਉਡਾਣ ਵਿਚ ਤਕਨੀਕੀ ਖਰਾਬੀ ਆ ਗਈ, ਜਿਸ ਕਾਰਨ ਉਡਾਣ ਨੂੰ ਚੇਨਈ ਵਾਪਸ ਪਰਤਣਾ ਪਿਆ। ਹਵਾਈ ਅੱਡੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਲਗਭਗ ਅੱਧੇ ਘੰਟੇ ਤੱਕ ਉਡਾਣ ਭਰਨ ਤੋਂ ਬਾਅਦ....
ਅਜੀਤ ਡੈਸਕ
20-06-2025