ਸੁਨਾਮ, ਊਧਮ ਸਿੰਘ ਵਾਲਾ/ਸੰਗਰੂਰ, 20 ਜੂਨ (ਸਰਬਜੀਤ ਸਿੰਘ ਧਾਲੀਵਾਲ)-ਅੱਜ ਸਵੇਰੇ ਨੇੜਲੇ ਪਿੰਡ ਸ਼ਾਹਪੁਰ ਕਲਾਂ 'ਚ ਕੁਝ ਨੌਜਵਾਨਾਂ ਵਲੋਂ ਆਪਣੇ ਹੀ ਦੋਸਤ ਦੀ ਕੁੱਟਮਾਰ ਕਰਕੇ ਕਤਲ ਕਰ ਦੇਣ ਦੀ ਖਬਰ ਹੈ।ਸਥਾਨਕ ਸਿਵਲ ਹਸਪਤਾਲ ਵਿਖੇ ਮ੍ਰਿਤਕ ਦੇ ਪੋਸਟਮਾਰਟਮ ਸਮੇਂ ਪੁਲਿਸ ਥਾਣਾ ਚੀਮਾ ਦੇ ਐਸ. ਐਚ. ਓ. ਇੰਸਪੈਕਟਰ ਮਨਜੀਤ ਸਿੰਘ ਨੇ ਦੱਸਿਆ ਕਿ ਪਿੰਡ ਸ਼ਾਹਪੁਰ ਕਲਾਂ ਵਿਖੇ ਬੀਤੀ ਰਾਤ ਕੁਝ ਨੌਜਵਾਨਾਂ ਦਾ ਕਿਸੇ ਗੱਲ ਨੂੰ ਲੈ ਕੇ ਆਪਸ ਵਿਚ ਤਕਰਾਰ ਹੋ ਗਿਆ ਪਰ ਪਤਾ ਲੱਗਣ 'ਤੇ ਉਨ੍ਹਾਂ ਦੇ ਮਾਪੇ ਉਨ੍ਹਾਂ ਨੂੰ ਸਮਝਾ-ਬੁਝਾ ਕੇ ਘਰ ਲੈ ਗਏ, ਜਿਸ ਉਤੇ ਅੱਜ ਸਵੇਰੇ ਇਨ੍ਹਾਂ 'ਚੋਂ ਕੁਝ ਨੌਜਵਾਨਾਂ ਨੇ ਕੁਲਵਿੰਦਰ ਸਿੰਘ (20) ਪੁੱਤਰ ਹਰਬੰਸ ਸਿੰਘ ਪਿੰਡ ਸ਼ਾਹਪੁਰ ਕਲਾਂ ਦੀ ਪਿੰਡ ਦੀ ਵਾਲਮੀਕ ਧਰਮਸ਼ਾਲਾ ਕੋਲ ਬੁਲਾ ਕੇ ਡੰਡੇ ਸੋਟੀਆਂ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਇਸ ਮਾਮਲੇ 'ਚ ਪਿੰਡ ਦੇ ਹੀ ਭਿੰਦਰ ਸਿੰਘ ਅਤੇ ਜਗਸੀਰ ਸਿੰਘ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਗ੍ਰਿਫਤਾਰੀ ਅਜੇ ਬਾਕੀ ਹੈ।
ਤਾਜ਼ਾ ਖ਼ਬਰਾਂ
Free
ਦੋਸਤਾਂ ਵਲੋਂ ਨੌਜਵਾਨ ਦੋਸਤ ਦਾ ਕਤਲ
ਸੁਨਾਮ, ਊਧਮ ਸਿੰਘ ਵਾਲਾ/ਸੰਗਰੂਰ, 20 ਜੂਨ (ਸਰਬਜੀਤ ਸਿੰਘ ਧਾਲੀਵਾਲ)-ਅੱਜ ਸਵੇਰੇ ਨੇੜਲੇ ਪਿੰਡ ਸ਼ਾਹਪੁਰ ਕਲਾਂ...
ਅਜੀਤ ਡੈਸਕ
20-06-2025