24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਸ਼ਿਕਾਇਤ ਤੋਂ ਬਾਅਦ ਸ਼ਾਹਰੁਖ ਖਾਨ ਦੇ ਘਰ ਨਿਰੀਖਣ ਕਰਨ ਪੁੱਜੀ ਨਿਗਮ ਟੀਮ

ਮੁੰਬਈ, 21 ਜੂਨ- ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਦੇ ਘਰ ‘ਮੰਨਤ’ ਵਿਚ ਮੁਰੰਮਤ ਦਾ ਕੰਮ ਚੱਲ ਰਿਹਾ ਹੈ। ਅਜਿਹੀ ਸਥਿਤੀ ਵਿਚ, ਬ੍ਰਿਹਨਮੁੰਬਈ ਨਗਰ ਨਿਗਮ ਨੂੰ ਇਕ ਸ਼ਿਕਾਇਤ ਮਿਲੀ ਹੈ ਕਿ....

ਅਜੀਤ ਡੈਸਕ 21-06-2025

ਮੁੰਬਈ, 21 ਜੂਨ- ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਦੇ ਘਰ ‘ਮੰਨਤ’ ਵਿਚ ਮੁਰੰਮਤ ਦਾ ਕੰਮ ਚੱਲ ਰਿਹਾ ਹੈ। ਅਜਿਹੀ ਸਥਿਤੀ ਵਿਚ, ਬ੍ਰਿਹਨਮੁੰਬਈ ਨਗਰ ਨਿਗਮ ਨੂੰ ਇਕ ਸ਼ਿਕਾਇਤ ਮਿਲੀ ਹੈ ਕਿ ਸ਼ਾਹਰੁਖ ਖਾਨ ਦੇ ਘਰ ਵਿਚ ਮੁਰੰਮਤ ਦਾ ਕੰਮ ਨਿਯਮਾਂ ਨੂੰ ਨਜ਼ਰਅੰਦਾਜ਼ ਕਰਕੇ ਕੀਤਾ ਜਾ ਰਿਹਾ ਹੈ। ਨਿਯਮਾਂ ਦੀ ਉਲੰਘਣਾ ਦੀਆਂ ਸ਼ਿਕਾਇਤਾਂ ਤੋਂ ਬਾਅਦ ਵਿਭਾਗ ਨੇ ਸ਼ਾਹਰੁਖ ਖਾਨ ਦੇ ਘਰ, ਮੰਨਤ ਦਾ ਦੌਰਾ ਕੀਤਾ। ਜੰਗਲਾਤ ਵਿਭਾਗ ਤੇ ਬੀ.ਐਮ.ਐਸ. ਵਿਭਾਗ ਦੇ ਅਧਿਕਾਰੀਆਂ ਦੀ ਇਕ ਟੀਮ ਨੇ ਸ਼ਾਹਰੁਖ ਖਾਨ ਦੇ ਬੰਗਲੇ ਦਾ ਨਿਰੀਖਣ ਕੀਤਾ। ਦੋਵਾਂ ਵਿਭਾਗਾਂ ਨੂੰ ਸ਼ਿਕਾਇਤਾਂ ਮਿਲੀਆਂ ਸਨ ਕਿ ਮੁਰੰਮਤ ਦਾ ਕੰਮ ਤੱਟਵਰਤੀ ਖੇਤਰ ਦੇ ਨਿਯਮਾਂ ਦੀ ਉਲੰਘਣਾ ਕਰਕੇ ਕੀਤਾ ਜਾ ਰਿਹਾ ਹੈ। ਅਧਿਕਾਰੀਆਂ ਨੇ ਕਿਹਾ ਕਿ ਨਿਰੀਖਣ ਤੋਂ ਬਾਅਦ, ਇਕ ਰਿਪੋਰਟ ਤਿਆਰ ਕਰਕੇ ਜਲਦੀ ਹੀ ਜਮਾਂ ਕਰਵਾਈ ਜਾਵੇਗੀ।

ਪਿਛਲੀ ਖ਼ਬਰ ਸਪੋਰਟਸ ਫੈਕਟਰੀ ’ਚ ਲੱਗੀ ਅੱਗ ਅਗਲੀ ਖ਼ਬਰ ਪੰਜਾਬ ’ਚ ਅੱਜ ਦਾਖ਼ਲ ਹੋ ਸਕਦੈ ਮਾਨਸੂਨ- ਮੌਸਮ ਵਿਭਾਗ