25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਏਅਰ ਇੰਡੀਆ ਨੇ ਅਹੁਦੇ ਤੋਂ ਹਟਾਏ ਤਿੰਨ ਸੀਨੀਅਰ ਅਧਿਕਾਰੀ

ਨਵੀਂ ਦਿੱਲੀ, 21 ਜੂਨ- ਅਹਿਮਦਾਬਾਦ ਜਹਾਜ਼ ਹਾਦਸੇ ਤੋਂ ਬਾਅਦ, ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (ਡੀ.ਜੀ.ਸੀ.ਏ.) ਜਹਾਜ਼ ਸੁਰੱਖਿਆ ਨੂੰ ਲੈ ਕੇ ਸਖ਼ਤ ਹਦਾਇਤਾਂ ਜਾਰੀ ਕਰ.....

ਅਜੀਤ ਡੈਸਕ 21-06-2025

ਨਵੀਂ ਦਿੱਲੀ, 21 ਜੂਨ- ਅਹਿਮਦਾਬਾਦ ਜਹਾਜ਼ ਹਾਦਸੇ ਤੋਂ ਬਾਅਦ, ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (ਡੀ.ਜੀ.ਸੀ.ਏ.) ਜਹਾਜ਼ ਸੁਰੱਖਿਆ ਨੂੰ ਲੈ ਕੇ ਸਖ਼ਤ ਹਦਾਇਤਾਂ ਜਾਰੀ ਕਰ ਰਿਹਾ ਹੈ। ਅਹਿਮਦਾਬਾਦ ਹਾਦਸੇ ਤੋਂ ਬਾਅਦ, ਡੀ.ਜੀ.ਸੀ.ਏ. ਨੇ ਹਵਾਬਾਜ਼ੀ ਸੁਰੱਖਿਆ ਨੂੰ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੀ.ਜੀ.ਸੀ.ਏ. ਨੇ ਏਅਰ ਇੰਡੀਆ ਨੂੰ ਡਿਵੀਜ਼ਨਲ ਵਾਈਸ ਪ੍ਰੈਜ਼ੀਡੈਂਟ ਸਮੇਤ ਆਪਣੇ ਤਿੰਨ ਅਧਿਕਾਰੀਆਂ ਨੂੰ ਚਾਲਕ ਦਲ ਦੇ ਸ਼ਡਿਊਲਿੰਗ ਅਤੇ ਰੋਸਟਰਿੰਗ ਨਾਲ ਸੰਬੰਧਿਤ ਸਾਰੀਆਂ ਭੂਮਿਕਾਵਾਂ ਅਤੇ ਜ਼ਿੰਮੇਵਾਰੀਆਂ ਤੋਂ ਹਟਾਉਣ ਦਾ ਹੁਕਮ ਦਿੱਤਾ ਹੈ। ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (ਡੀਜੀਸੀਏ) ਨੇ 20 ਜੂਨ ਨੂੰ ਆਪਣੇ ਹੁਕਮ ਵਿਚ ਏਅਰ ਇੰਡੀਆ ਨੂੰ ਇਨ੍ਹਾਂ ਅਧਿਕਾਰੀਆਂ ਵਿਰੁੱਧ ਤੁਰੰਤ ਅੰਦਰੂਨੀ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰਨ ਲਈ ਵੀ ਕਿਹਾ ਸੀ। ਡੀ.ਜੀ.ਸੀ.ਏ. ਦੇ ਹੁਕਮ ਅਨੁਸਾਰ, ਤਿੰਨ ਅਧਿਕਾਰੀਆਂ ਵਿਚ ਏਅਰਲਾਈਨ ਦਾ ਇਕ ਡਿਵੀਜ਼ਨਲ ਵਾਈਸ ਪ੍ਰੈਜ਼ੀਡੈਂਟ ਵੀ ਸ਼ਾਮਿਲ ਹੈ। ਡੀ.ਜੀ.ਸੀ.ਏ. ਨੇ ਏਅਰ ਇੰਡੀਆ ਨੂੰ 10 ਦਿਨਾਂ ਦੇ ਅੰਦਰ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।

ਪਿਛਲੀ ਖ਼ਬਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫ਼ਾਸ਼ ਅਗਲੀ ਖ਼ਬਰ ਆਪਸੀ ਝਗੜੇ ਦੌਰਾਨ ਚੱਲੀ ਗੋਲੀ, ਇਕ ਜ਼ਖਮੀ