24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਛੁੱਟੀ ਆਏ ਫੌਜੀ ਦੀ ਅਚਾਨਕ ਸਿਹਤ ਖ਼ਰਾਬ ਹੋਣ ਕਾਰਨ ਹੋਈ ਮੌਤ

ਕਪੂਰਥਲਾ, 22 ਜੂਨ (ਅਮਨਜੋਤ ਸਿੰਘ ਵਾਲੀਆ)-ਪ੍ਰਵੇਜ ਨਗਰ ਵਿਖੇ ਕੁਝ ਦਿਨ ਪਹਿਲਾਂ ਛੁੱਟੀ 'ਤੇ ਆਏ ਇਕ ਫੌਜੀ ਦੀ ਅਚਾਨਕ ਸਿਹਤ ਖ਼ਰਾਬ ਹੋਣ ਕਾਰਨ ਮੌਤ ਹੋ ਗਈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ...

ਅਜੀਤ ਡੈਸਕ 22-06-2025

ਕਪੂਰਥਲਾ, 22 ਜੂਨ (ਅਮਨਜੋਤ ਸਿੰਘ ਵਾਲੀਆ)-ਪ੍ਰਵੇਜ ਨਗਰ ਵਿਖੇ ਕੁਝ ਦਿਨ ਪਹਿਲਾਂ ਛੁੱਟੀ 'ਤੇ ਆਏ ਇਕ ਫੌਜੀ ਦੀ ਅਚਾਨਕ ਸਿਹਤ ਖ਼ਰਾਬ ਹੋਣ ਕਾਰਨ ਮੌਤ ਹੋ ਗਈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਸਰਬਜੀਤ ਸਿੰਘ ਵਾਸੀ ਪ੍ਰਵੇਜ ਨਗਰ ਜੋ ਕਿ ਮੱਧ ਪ੍ਰਦੇਸ਼ ਵਿਚ ਫੌਜ ਵਿਚ ਤਾਇਨਾਤ ਸੀ ਤੇ ਕੁਝ ਦਿਨ ਪਹਿਲਾਂ ਹੀ ਛੁੱਟੀ 'ਤੇ ਘਰ ਆਇਆ ਸੀ। ਬੀਤੇ ਦਿਨ ਉਸ ਦੀ ਸਿਹਤ ਖ਼ਰਾਬ ਹੋਣ 'ਤੇ ਉਸ ਨੂੰ ਜਲੰਧਰ ਦੇ ਮਿਲਟਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ । ਜਿੱਥੇ ਅੱਜ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ । ਥਾਣਾ ਕੋਤਵਾਲੀ ਦੇ ਏ.ਐਸ.ਅਈ. ਮਨਜੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ 'ਤੇ ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ ।

ਪਿਛਲੀ ਖ਼ਬਰ ਭਾਰਤ-ਇੰਗਲੈਂਡ ਪਹਿਲਾ ਟੈਸਟ : ਇੰਗਲੈਂਡ ਦੀ 7ਵੀਂ ਵਿਕਟ ਡਿਗੀ, ਐੱਚ ਬਰੂਕ ਆਊਟ ਅਗਲੀ ਖ਼ਬਰ ਭਾਰਤ-ਇੰਗਲੈਂਡ ਪਹਿਲਾ ਟੈਸਟ : ਇੰਗਲੈਂਡ ਦੀ 6ਵੀਂ ਵਿਕਟ ਡਿਗੀ, ਜੇ. ਸਮਿਥ ਆਊਟ