25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਅੱਜ ਆਉਣਗੇ ਨਤੀਜੇ

ਲੁਧਿਆਣਾ, 23 ਜੂਨ- ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਦੇ ਨਤੀਜੇ ਅੱਜ ਆਉਣਗੇ। ਇਸ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿਚ ਸ਼ੁਰੂ...

ਅਜੀਤ ਡੈਸਕ 23-06-2025

ਲੁਧਿਆਣਾ, 23 ਜੂਨ- ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਦੇ ਨਤੀਜੇ ਅੱਜ ਆਉਣਗੇ। ਇਸ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿਚ ਸ਼ੁਰੂ ਹੋਵੇਗੀ। ਪਹਿਲਾ ਰੁਝਾਨ ਸਵੇਰੇ 9 ਵਜੇ ਤੱਕ ਆਉਣ ਦੀ ਉਮੀਦ ਹੈ। ਵੋਟਾਂ ਦੀ ਗਿਣਤੀ 14 ਦੌਰਾਂ ਵਿਚ ਕੀਤੀ ਜਾਵੇਗੀ। ਇਸ ਲਈ ਵੋਟਿੰਗ 19 ਜੂਨ ਨੂੰ ਹੋਈ ਸੀ, ਜਿਸ ਵਿਚ 51.33% ਵੋਟਰਾਂ ਨੇ ਵੋਟ ਪਾਈ। ਇਸ ਸੰਬੰਧੀ ਐਸ.ਪੀ. ਡੀ.ਕੇ. ਚੌਧਰੀ ਦਾ ਕਹਿਣਾ ਹੈ ਕਿ ਸਵੇਰੇ 5 ਵਜੇ ਤੋਂ ਹੀ ਸੁਰੱਖਿਆ ਤਾਇਨਾਤ ਕਰ ਦਿੱਤੀ ਗਈ ਸੀ। ਤਿੰਨ-ਪੱਧਰੀ ਸੁਰੱਖਿਆ ਪ੍ਰਣਾਲੀ ਹੈ। ਸਿਰਫ਼ ਅਧਿਕਾਰਤ ਵਿਅਕਤੀ ਹੀ ਗਿਣਤੀ ਕੇਂਦਰ ਵਿਚ ਦਾਖਲ ਹੋ ਸਕਣਗੇ। ਲਗਭਗ 450 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਤੇ ਬਾਕੀ ਸਾਰੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ।

 

ਪਿਛਲੀ ਖ਼ਬਰ ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਵੋਟਾਂ ਦੀ ਗਿਣਤੀ ਹੋਈ ਸ਼ੁਰੂ ਅਗਲੀ ਖ਼ਬਰ ⭐ਮਾਣਕ-ਮੋਤੀ ⭐