25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਟਰਾਲੀ ਨਾਲ ਟਕਰਾਇਆ ਮੋਟਰਸਾਈਕਲ, ਦੋ ਦੋਸਤਾਂ ਦੀ ਮੌਤ

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 23 ਜੂਨ (ਹੀਰਾ ਸਿੰਘ ਮਾਂਗਟ)- ਬੀਤੀ ਦੇਰ ਰਾਤ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਫਤਿਹਗੜ੍ਹ ਚੂੜੀਆਂ ਤੋਂ ਡੇਰਾ ਬਾਬਾ ਨਾਨਕ ਰੋਡ ਪਿੰਡ ਨਿਕੋਸਰਾ ਨਜ਼ਦੀਕ ਦੋ ਨਾਬਾਲਗ ਦੋਸਤਾਂ ਦੇ ਮੋਟਰਸਾਈਕਲ ਦੀ ਸੜਕ ਦੇ ਅੱਧ ਵਿਚਾਲੇ ਸਵੇਰ....

ਅਜੀਤ ਡੈਸਕ 23-06-2025

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 23 ਜੂਨ (ਹੀਰਾ ਸਿੰਘ ਮਾਂਗਟ)- ਬੀਤੀ ਦੇਰ ਰਾਤ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਫਤਿਹਗੜ੍ਹ ਚੂੜੀਆਂ ਤੋਂ ਡੇਰਾ ਬਾਬਾ ਨਾਨਕ ਰੋਡ ਪਿੰਡ ਨਿਕੋਸਰਾ ਨਜ਼ਦੀਕ ਦੋ ਨਾਬਾਲਗ ਦੋਸਤਾਂ ਦੇ ਮੋਟਰਸਾਈਕਲ ਦੀ ਸੜਕ ਦੇ ਅੱਧ ਵਿਚਾਲੇ ਸਵੇਰ ਤੋਂ ਪਲਟੀ ਪਈ ਪਰਾਲੀ ਵਾਲੀ ਟਰਾਲੀ ਨਾਲ ਜ਼ਬਰਦਸਤ ਟੱਕਰ ਹੋਣ ਨਾਲ ਮੌਕੇ ’ਤੇ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੀ ਪਛਾਣ ਮਨਜੋਤ ਸਿੰਘ ਪੁੱਤਰ ਰਣਜੀਤ ਸਿੰਘ ਪਿੰਡ ਚੱਕ ਮਹਿਮਾ ਅਤੇ ਸ਼ੁਭਦੀਪ ਸਿੰਘ ਪੁੱਤਰ ਰਾਜਬੀਰ ਸਿੰਘ ਪਿੰਡ ਨਿਕੋਸਰਾ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਆਪਸ ਵਿਚ ਦੋਸਤ ਸਨ ਤੇ ਇਹ ਬੀਤੀ ਰਾਤ ਕਰੀਬ 9 ਵਜੇ ਪਿੰਡ ਨਿਕੋਸਰਾ ਪੈਟਰੋਲ ਪੰਪ ਤੋਂ ਤੇਲ ਪਵਾਉਣ ਲਈ ਆ ਰਹੇ ਸਨ ਤੇ ਜਦੋਂ ਇਹ ਫਤਿਹਗੜ੍ਹ ਚੂੜੀਆਂ ਰੋਡ ਤੋਂ ਡੇਰਾ ਬਾਬਾ ਨਾਨਕ ਰੋਡ ਆਪਣੀ ਸਾਈਡ ’ਤੇ ਆ ਰਹੇ ਸਨ ਤੇ ਇਹ ਹਾਦਸਾ ਵਾਪਰ ਗਿਆ। ਘਟਨਾ ਦਾ ਪਤਾ ਲੱਗਦਿਆ ਹੀ ਮੌਕੇ ’ਤੇ ਪੁਲਿਸ ਪਾਰਟੀ ਪਹੁੰਚੀ। ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸ.ਐਚ.ਓ. ਸਤਪਾਲ ਸਿੰਘ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ ਵਿਚ ਲੈ ਕੇ 108 ਐਬੂਲੈਂਸ ਰਾਹੀਂ ਪੋਸਟਮਾਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਜੋ ਵੀ ਮ੍ਰਿਤਕ ਨੌਜਵਾਨਾਂ ਦੇ ਪਰਿਵਾਰਿਕ ਮੈਂਬਰ ਬਿਆਨ ਦਰਜ ਕਰਵਾਉਣਗੇ, ਉਸ ਅਨੁਸਾਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਪਿਛਲੀ ਖ਼ਬਰ ਪੱਛਮੀ ਏਸ਼ੀਆ ਵਿਚ ਤਣਾਅ ਦੇ ਵਿਚਕਾਰ ਅਮਰੀਕਾ ਵਲੋਂ ਆਪਣੇ ਨਾਗਰਿਕਾਂ ਨੂੰ 'ਵਿਸ਼ਵਵਿਆਪੀ ਸਾਵਧਾਨੀ' ਯਾਤਰਾ ਸਲਾਹ ਜਾਰੀ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ