25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੌਹਰ ਸ੍ਰੀ ਹਰਿਮੰਦਰ ਸਾਹਿਬ ਤੇ ਅਕਾਲ ਤਖਤ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ

ਅੰਮ੍ਰਿਤਸਰ, 23 ਜੂਨ (ਜਸਵੰਤ ਸਿੰਘ ਜੱਸ)- ਪਿਛਲੇ ਦਿਨੀਂ ਲੱਗੇ ਦੋਸ਼ਾਂ ਤੋਂ ਪੰਜ ਸਿੰਘ ਸਾਹਿਬਾਨ ਦੁਆਰਾ ਦੋਸ਼ ਮੁਕਤ ਕਰਾਰ ਦਿੱਤੇ ਗਏ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਅੱਜ ਸ੍ਰੀ ਅਕਾਲ ਤਖਤ ਸਾਹਿਬ.....

ਅਜੀਤ ਡੈਸਕ 23-06-2025

ਅੰਮ੍ਰਿਤਸਰ, 23 ਜੂਨ (ਜਸਵੰਤ ਸਿੰਘ ਜੱਸ)- ਪਿਛਲੇ ਦਿਨੀਂ ਲੱਗੇ ਦੋਸ਼ਾਂ ਤੋਂ ਪੰਜ ਸਿੰਘ ਸਾਹਿਬਾਨ ਦੁਆਰਾ ਦੋਸ਼ ਮੁਕਤ ਕਰਾਰ ਦਿੱਤੇ ਗਏ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਅੱਜ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਗੌਹਰ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਪੰਜ ਸਿੰਘ ਸਾਹਿਬਾਨ ਵਲੋਂ ਲਏ ਜਾ ਰਹੇ ਫੈਸਲਿਆਂ ਨੂੰ ਦਲੇਰਆਨਾ ਫੈਸਲੇ ਕਰਾਰ ਦਿੰਦਿਆਂ ਉਨ੍ਹਾਂ ਦੀ ਸ਼ਲਾਘਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੀ ਕਾਰਗੁਜ਼ਾਰੀ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਇਕ ਕਮੇਟੀ ਆਪਣੀ ਮਿਆਰ ਕਦੋਂ ਦੀ ਲੰਘਾ ਚੁੱਕੀ ਹੈ। ਉਨ੍ਹਾਂ ਤਖਤ ਸ੍ਰੀ ਪਟਨਾ ਸਾਹਿਬ ਦੇ ਮੌਜੂਦਾ ਜਥੇਦਾਰ ’ਤੇ ਵੀ ਕਈ ਗੰਭੀਰ ਦੋਸ਼ ਲਾਏ।

ਪਿਛਲੀ ਖ਼ਬਰ ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਤੀਜੇ ਰਾਊਂਡ ਤੋਂ ਬਾਅਦ ਦੂਜੇ ਨੰਬਰ ’ਤੇ ਆਈ ਭਾਜਪਾ ਅਗਲੀ ਖ਼ਬਰ ਪੱਛਮੀ ਏਸ਼ੀਆ ਵਿਚ ਤਣਾਅ ਦੇ ਵਿਚਕਾਰ ਅਮਰੀਕਾ ਵਲੋਂ ਆਪਣੇ ਨਾਗਰਿਕਾਂ ਨੂੰ 'ਵਿਸ਼ਵਵਿਆਪੀ ਸਾਵਧਾਨੀ' ਯਾਤਰਾ ਸਲਾਹ ਜਾਰੀ