25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਜ਼ੀਰਕਪੁਰ 'ਚ ਪ੍ਰਾਪਰਟੀ ਡੀਲਰ ਨੂੰ ਮਾਰੀ ਗੋਲੀ

ਜ਼ੀਰਕਪੁਰ, 23 ਜੂਨ (ਹੈਪੀ ਪੰਡਵਾਲਾ)-ਅੱਜ ਇਥੇ ਤਹਿਸੀਲ ਰੋਡ 'ਤੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ...

ਅਜੀਤ ਡੈਸਕ 23-06-2025

ਜ਼ੀਰਕਪੁਰ, 23 ਜੂਨ (ਹੈਪੀ ਪੰਡਵਾਲਾ)-ਅੱਜ ਇਥੇ ਤਹਿਸੀਲ ਰੋਡ 'ਤੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਇਕ ਪ੍ਰਾਪਰਟੀ ਡੀਲਰ ਨੂੰ ਗੋਲੀ ਮਾਰ ਦਿੱਤੀ। ਇਹ ਘਟਨਾ ਪੁਲਿਸ ਸਟੇਸ਼ਨ ਤੋਂ ਮਹਿਜ਼ 50 ਮੀਟਰ ਦੀ ਦੂਰੀ 'ਤੇ ਵਾਪਰੀ। ਜਾਣਕਾਰੀ ਮੁਤਾਬਕ ਪ੍ਰਾਪਰਟੀ ਦਾ ਕਾਰੋਬਾਰ ਕਰਨ ਵਾਲਾ ਜਗਤਾਰ ਸਿੰਘ ਪਿੰਡ ਖੇੜੀ ਤਹਿਸੀਲ ਦਫ਼ਤਰ ਨੇੜੇ ਕਾਗਜ਼ੀ ਕਾਰਵਾਈ ਮੁਕੰਮਲ ਕਰਵਾਉਣ ਲਈ ਆਇਆ ਹੋਇਆ ਸੀ। ਇਸ ਦੌਰਾਨ ਡਾਕੂਮੈਂਟ ਸੈਂਟਰ ਦੇ ਬਾਹਰ ਮੋਟਰਸਾਈਕਲ 'ਤੇ ਆਏ ਦੋ ਨੌਜਵਾਨਾਂ ਨੇ ਗੋਲੀ ਚਲਾ ਦਿੱਤੀ, ਜੋ ਕਿ ਪ੍ਰਾਪਰਟੀ ਡੀਲਰ ਦੇ ਲੱਕ 'ਤੇ ਵੱਜੀ, ਉਸਨੂੰ ਜ਼ਖ਼ਮੀ ਹਾਲਤ 'ਚ ਇਥੋਂ ਦੇ ਇਕ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ। ਹਮਲਾਵਰਾਂ ਨੇ ਹੈਲਮੇਟ ਪਾਏ ਹੋਏ ਸੀ ਅਤੇ ਉਹ ਵਾਰਦਾਤ ਤੋਂ ਬਾਅਦ ਫ਼ਰਾਰ ਹੋ ਗਏ। ਸੂਚਨਾ ਮਿਲਦਿਆਂ ਹੀ ਜ਼ੀਰਕਪੁਰ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਆਰੰਭ ਦਿੱਤੀ ਹੈ। ਪੁਲਿਸ ਨੇ ਨੇੜੇ ਲੱਗੇ ਸੀ.ਸੀ.ਟੀ.ਵੀ. ਫੁਟੇਜ ਮੁਤਾਬਕ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। 

ਪਿਛਲੀ ਖ਼ਬਰ ਲੁਧਿਆਣਾ ਜ਼ਿਮਨੀ ਚੋਣ 'ਚ 'ਆਪ' ਅਰਵਿੰਦ ਕੇਜਰੀਵਾਲ ਦੀ ਵਿਚਾਰਧਾਰਾ ਨਾਲ ਜਿੱਤੀ - ਮੰਤਰੀ ਬਲਬੀਰ ਸਿੰਘ ਅਗਲੀ ਖ਼ਬਰ ਭਾਰਤ-ਇੰਗਲੈਂਡ ਪਹਿਲਾ ਟੈਸਟ : ਕੇ.ਐਲ. ਰਾਹੁਲ ਦੀਆਂ 50 ਦੌੜਾਂ ਪੂਰੀਆਂ