25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਹਾਦਸੇ 'ਚ ਜ਼ਖ਼ਮੀ ਮੋਟਰਸਾਈਕਲ ਚਾਲਕ ਦੀ ਇਲਾਜ ਦੌਰਾਨ ਮੌਤ

ਭਵਾਨੀਗੜ੍ਹ (ਸੰਗਰੂਰ), 23 ਜੂਨ (ਲਖਵਿੰਦਰ ਪਾਲ ਗਰਗ)-ਬੀਤੇ ਦਿਨੀਂ ਸੰਗਰੂਰ-ਪਟਿਆਲਾ ਮੁੱਖ ਸੜਕ ਉਤੇ...

ਅਜੀਤ ਡੈਸਕ 23-06-2025

ਭਵਾਨੀਗੜ੍ਹ (ਸੰਗਰੂਰ), 23 ਜੂਨ (ਲਖਵਿੰਦਰ ਪਾਲ ਗਰਗ)-ਬੀਤੇ ਦਿਨੀਂ ਸੰਗਰੂਰ-ਪਟਿਆਲਾ ਮੁੱਖ ਸੜਕ ਉਤੇ ਇਕ ਮੋਟਰਸਾਈਕਲ ਸਵਾਰ ਨੂੰ ਕਿਸੇ ਅਣਪਛਾਤੇ ਵਾਹਨ ਵਲੋਂ ਟੱਕਰ ਮਾਰਨ ਉਤੇ ਗੰਭੀਰ ਜ਼ਖ਼ਮੀ ਹੋਏ ਮੋਟਰਸਾਈਕਲ ਚਾਲਕ ਦੀ ਇਲਾਜ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸਹਾਇਕ ਸਬ-ਇੰਸਪੈਕਟਰ ਦਵਿੰਦਰ ਦਾਸ ਨੇ ਦੱਸਿਆ ਕਿ ਜਸਪਾਲ ਸਿੰਘ ਉਮਰ 38 ਸਾਲ ਪੁੱਤਰ ਰਜਿੰਦਰ ਸਿੰਘ ਵਾਸੀ ਪਿੰਡ ਚੰਨੋਂ ਜੋ ਕਿ ਭਵਾਨੀਗੜ੍ਹ ਵਿਖੇ ਕਾਰਾਂ ਨੂੰ ਰਿਪੇਅਰ ਕਰਨ ਦਾ ਕੰਮ ਕਰਦਾ ਸੀ। 17 ਜੂਨ ਨੂੰ ਦੇਰ ਰਾਤ ਉਹ ਆਪਣੀ ਦੁਕਾਨ ਬੰਦ ਕਰਕੇ ਮੋਟਰਸਾਈਕਲ ਉਤੇ ਸਵਾਰ ਹੋ ਕੇ ਆਪਣੇ ਪਿੰਡ ਚੰਨੋਂ ਵਾਪਸ ਜਾ ਰਿਹਾ ਸੀ ਤਾਂ ਜਦੋਂ ਇਹ ਤੇਜੇ ਢਾਬੇ ਤੋਂ ਥੋੜ੍ਹਾ ਅੱਗੇ ਇਕ ਭੱਠੇ ਕੋਲ ਪਹੁੰਚਿਆ ਤਾਂ ਇਸ ਨੂੰ ਕਿਸੇ ਅਣਪਛਾਤੇ ਵਾਹਨ ਵਲੋਂ ਟੱਕਰ ਮਾਰ ਦੇਣ ਕਾਰਨ ਇਹ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਲੋਕਾਂ ਦੀ ਸਹਾਇਤਾ ਨਾਲ ਇਲਾਜ ਲਈ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਦੇ ਦਿੱਤੀ ਹੈ। ਪੁਲਿਸ ਵਲੋਂ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 

ਪਿਛਲੀ ਖ਼ਬਰ ਗਰਭਵਤੀ ਔਰਤ ਦੀ ਲਾਸ਼ ਸੜਕ 'ਤੇ ਰੱਖ ਕੇ ਪਰਿਵਾਰ ਨੇ ਲਾਇਆ ਧਰਨਾ ਅਗਲੀ ਖ਼ਬਰ ਹਾਰ ਤੋਂ ਬਾਅਦ ਆਸ਼ੂ ਨੇ ਕਾਰਜਕਾਰੀ ਪ੍ਰਧਾਨ ਅਹੁਦੇ ਤੋਂ ਦਿੱਤਾ ਅਸਤੀਫਾ