24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਟੌਹੜਾ ਦੇ ਨਜ਼ਦੀਕੀ ਸੰਤ ਗੁਰਦਿਆਲ ਸਿੰਘ ਬੇਦੀ ਦਾ ਦਿਹਾਂਤ

ਸ੍ਰੀ ਅਨੰਦਪੁਰ ਸਾਹਿਬ, 23 ਜੂਨ (ਜੇ. ਐਸ. ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...

ਅਜੀਤ ਡੈਸਕ 23-06-2025

ਸ੍ਰੀ ਅਨੰਦਪੁਰ ਸਾਹਿਬ, 23 ਜੂਨ (ਜੇ. ਐਸ. ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਰਹੂਮ ਸਾਬਕਾ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਅਤਿ-ਨਜ਼ਦੀਕੀ ਅਤੇ ਅੰਤਰਰਾਸ਼ਟਰੀ ਸੰਤ ਸਮਾਜ ਦੇ ਸੂਬਾ ਕਾਰਜਕਾਰਨੀ ਮੈਂਬਰ ਸੰਤ ਬਾਬਾ ਗੁਰਦਿਆਲ ਸਿੰਘ ਬੇਦੀ (73) ਵਾਸੀ ਸ੍ਰੀ ਦਸਮੇਸ਼ ਅਕੈਡਮੀ ਸੜਕ ਸ੍ਰੀ ਅਨੰਦਪੁਰ ਸਾਹਿਬ ਕੁਝ ਦਿਨ ਬੀਮਾਰ ਰਹਿਣ ਤੋਂ ਮੁਹਾਲੀ ਦੇ ਇਕ ਨਿੱਜੀ ਹਸਪਤਾਲ ਵਿਖੇ ਅਕਾਲ ਚਲਾਣਾ ਕਰ ਗਏ। ਦੱਸਣਸੋਗ ਹੈ ਕਿ ਉਹ ਜਥੇਦਾਰ ਟੌਹੜਾ ਵਲੋਂ ਬਣਾਏ ਗਏ ਸਰਬ ਹਿੰਦ ਸ਼੍ਰੋਮਣੀ ਅਕਾਲੀ ਦਲ ਅਤੇ ਸਾਬਕਾ ਮੈਂਬਰ ਲੋਕ ਸਭਾ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਬਣਾਏ ਗਏ ਸ਼੍ਰੋੋਮਣੀ ਅਕਾਲੀ ਦਲ ਲੌਂਗੋਵਾਲ ਦੇ ਸੀਨੀਅਰ ਮੀਤ ਪ੍ਰਧਾਨ ਵਜੋਂ ਸੇਵਾਵਾਂ ਦੇ ਚੁੱਕੇ ਹਨ। ਇਸ ਤੋਂ ਇਲਾਵਾ ਉਹ ਧਾਰਮਿਕ ਅਤੇ ਸਮਾਜਿਕ ਕਾਰਜਾਂ ਵਿਚ ਹਮੇਸ਼ਾ ਮੋਹਰੀ ਰਹਿੰਦੇ ਸਨ। ਉਹ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਉੱਤਰੀ ਰੇਲਵੇ ਜ਼ੋਨਲ ਕਮੇਟੀ ਦੇ ਮੈਂਬਰ, ਸਾਬਕਾ ਕੌਂਸਲਰ ਇੰਦਰਜੀਤ ਸਿੰਘ ਬੇਦੀ ਦੇ ਪਿਤਾ ਵੀ ਸਨ। ਬਾਬਾ ਬੇਦੀ 14 ਜੂਨ ਤੋਂ ਕਈ ਸਮੱਸਿਆਵਾਂ ਨਾਲ ਜੂਝ ਰਹੇ ਸਨ। ਇਹ ਪਰਿਵਾਰ ਸਾਬਕਾ ਮੈਂਬਰ ਲੋਕ ਸਭਾ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਦੇ ਸਾਰਿਆਂ ਤੋਂ ਨਜ਼ਦੀਕੀ ਪਰਿਵਾਰ ਵਜੋਂ ਵੀ ਜਾਣਿਆਂ ਜਾਂਦਾ ਹੈ। ਸਾਬਕਾ ਕੌਂਸਲਰ ਬੇਦੀ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਸੰਤ ਗੁਰਦਿਆਲ ਸਿੰਘ ਬੇਦੀ ਦਾ ਦਾਹ ਸਸਕਾਰ 24 ਜੂਨ ਨੂੰ ਸ਼ਾਮੀਂ 4 ਵਜੇ ਚਰਨ ਗੰਗਾ ਸ਼ਮਸ਼ਾਨਘਾਟ ਉਤੇ ਕੀਤਾ ਜਾਵੇਗਾ।   

ਪਿਛਲੀ ਖ਼ਬਰ ਚੋਰੀ ਦੇ 10 ਮੋਟਰਸਾਈਕਲਾਂ ਸਮੇਤ ਇਕ ਗ੍ਰਿਫਤਾਰ ਅਗਲੀ ਖ਼ਬਰ ਗਰਭਵਤੀ ਔਰਤ ਦੀ ਲਾਸ਼ ਸੜਕ 'ਤੇ ਰੱਖ ਕੇ ਪਰਿਵਾਰ ਨੇ ਲਾਇਆ ਧਰਨਾ