24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਲੁਧਿਆਣਾ ਜ਼ਿਮਨੀ ਚੋਣ 2027 ਦੀਆਂ ਚੋਣਾਂ ਦਾ ਸੈਮੀਫਾਈਨਲ ਸੀ - ਵਿਧਾਇਕ ਡਾ. ਜਮੀਲ ਉਰ ਰਹਿਮਾਨ

ਮਲੇਰਕੋਟਲਾ, 23 ਜੂਨ (ਮੁਹੰਮਦ ਹਨੀਫ਼ ਥਿੰਦ)-ਆਮ ਆਦਮੀ ਪਾਰਟੀ ਦੀ ਲੁਧਿਆਣਾ ਪੱਛਮੀ ਦੀ...

ਅਜੀਤ ਡੈਸਕ 23-06-2025

ਮਲੇਰਕੋਟਲਾ, 23 ਜੂਨ (ਮੁਹੰਮਦ ਹਨੀਫ਼ ਥਿੰਦ)-ਆਮ ਆਦਮੀ ਪਾਰਟੀ ਦੀ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿਚ ਹੋਈ ਸ਼ਾਨਦਾਰ ਜਿੱਤ ਨੂੰ ਲੈ ਕੇ ਮਲੇਰਕੋਟਲਾ ਦੇ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਨੇ ਆਪਣੇ ਸਮਰਥਕਾਂ ਨੂੰ ਲੈ ਕੇ ਰੋਡ ਸ਼ੋਅ ਕੱਢ ਕੇ ਜਿੱਤ ਦਾ ਜਸ਼ਨ ਮਨਾਇਆ। ਇਸ ਮੌਕੇ ਵਿਧਾਇਕ ਰਹਿਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵੱਡੇ ਅੰਤਰ ਨਾਲ ਹਰਾ ਕੇ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਈ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਇਕ ਵਾਰ ਫਿਰ ਪੰਜਾਬ ਵਿਚ ਸਰਕਾਰ ਬਣਾ ਕੇ ਇਤਿਹਾਸ ਸਿਰਜੇਗੀ ਅਤੇ ਲੁਧਿਆਣਾ ਦੀ ਜ਼ਿਮਨੀ ਚੋਣ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦਾ ਸੈਮੀਫਾਈਨਲ ਸੀ। 

ਪਿਛਲੀ ਖ਼ਬਰ ਹਾਦਸੇ 'ਚ ਜ਼ਖਮੀ ਹੋਈ ਅਣਪਛਾਤੀ ਔਰਤ ਦੀ ਇਲਾਜ ਦੌਰਾਨ ਮੌਤ ਅਗਲੀ ਖ਼ਬਰ ਆਪ੍ਰੇਸ਼ਨ ਸਿੰਦੂਰ ਅੱਤਵਾਦੀ ਕੈਂਪਾਂ ਵਿਰੁੱਧ ਜਾਇਜ਼ ਕਾਰਵਾਈ ਸੀ - ਵਿਦੇਸ਼ ਮੰਤਰਾਲਾ