24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਹਾਦਸੇ 'ਚ ਜ਼ਖਮੀ ਹੋਈ ਅਣਪਛਾਤੀ ਔਰਤ ਦੀ ਇਲਾਜ ਦੌਰਾਨ ਮੌਤ

ਕਪੂਰਥਲਾ, 23 ਜੂਨ (ਅਮਨਜੋਤ ਸਿੰਘ ਵਾਲੀਆ)-ਪਿੰਡ ਡੋਗਰਾਂਵਾਲ ਨੇੜੇ ਪੈਦਲ ਜਾ ਰਹੀ...

ਅਜੀਤ ਡੈਸਕ 23-06-2025

ਕਪੂਰਥਲਾ, 23 ਜੂਨ (ਅਮਨਜੋਤ ਸਿੰਘ ਵਾਲੀਆ)-ਪਿੰਡ ਡੋਗਰਾਂਵਾਲ ਨੇੜੇ ਪੈਦਲ ਜਾ ਰਹੀ ਇਕ ਔਰਤ ਨੂੰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਜ਼ਖ਼ਮੀ ਹੋਈ ਅਣਪਛਾਤੀ ਔਰਤ ਦੀ ਇਲਾਜ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਏ.ਐਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅੰਮ੍ਰਿਤਸਰ ਮੈਡੀਕਲ ਕਾਲਜ ਤੋਂ ਸੂਚਨਾ ਮਿਲੀ ਸੀ ਕਿ 19 ਜੂਨ ਨੂੰ ਸਿਵਲ ਹਸਪਤਾਲ ਕਪੂਰਥਲਾ ਤੋਂ ਰੈਫ਼ਰ ਹੋ ਕੇ ਆਈ ਇਕ ਅਣਪਛਾਤੀ ਔਰਤ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ, ਜਿਸ 'ਤੇ ਉਨ੍ਹਾਂ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸ਼ਨਾਖ਼ਤ ਲਈ 72 ਘੰਟਿਆਂ ਵਾਸਤੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਿੰਡ ਡੋਗਰਾਂਵਾਲ ਨੇੜੇ ਇਕ ਗੱਡੀ ਵਲੋਂ ਟੱਕਰ ਮਾਰੇ ਜਾਣ ਕਾਰਨ ਔਰਤ ਗੰਭੀਰ ਜ਼ਖਮੀ ਹੋ ਗਈ ਸੀ, ਜਿਸਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਸੀ, ਜਿਸਨੂੰ ਬਾਅਦ ਵਿਚ ਰੈਫ਼ਰ ਕਰ ਦਿੱਤਾ ਗਿਆ, ਜਿਸਦੀ ਦੀ ਇਲਾਜ ਦੌਰਾਨ ਮੌਤ ਹੋ ਗਈ। 

ਪਿਛਲੀ ਖ਼ਬਰ ਦੋ ਕਾਰਾਂ ਦੀ ਟੱਕਰ 'ਚ ਔਰਤ ਦੀ ਮੌਤ, 3 ਜ਼ਖਮੀ ਅਗਲੀ ਖ਼ਬਰ ਲੁਧਿਆਣਾ ਜ਼ਿਮਨੀ ਚੋਣ 2027 ਦੀਆਂ ਚੋਣਾਂ ਦਾ ਸੈਮੀਫਾਈਨਲ ਸੀ - ਵਿਧਾਇਕ ਡਾ. ਜਮੀਲ ਉਰ ਰਹਿਮਾਨ