25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2025

5 ਕਰੋੜ ਰੁਪਏ ਦੀ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰ ਕਾਬੂ

ਅਜਨਾਲਾ, (ਅੰਮ੍ਰਿਤਸਰ), 24 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ. ਮਨਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਥਾਣਾ ਭਿੰਡੀ ਸੈਦਾਂ ਦੀ ਪੁਲਿਸ ਵਲੋਂ....

ਅਜੀਤ ਡੈਸਕ 24-06-2025

ਅਜਨਾਲਾ, (ਅੰਮ੍ਰਿਤਸਰ), 24 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ. ਮਨਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਥਾਣਾ ਭਿੰਡੀ ਸੈਦਾਂ ਦੀ ਪੁਲਿਸ ਵਲੋਂ ਨਸ਼ਾ ਤਸਕਰਾਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਤਿੰਨ ਨਸ਼ਾ ਤਸਕਰਾਂ ਨੂੰ ਪੰਜ ਕਰੋੜ ਰੁਪਏ ਮੁੱਲ ਦੀ ਇਕ ਕਿੱਲੋ ਹੈਰੋਇਨ ਸਮੇਤ ਕਾਬੂ ਕਰਕੇ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਹੈਰੋਇਨ ਸਮੇਤ ਕਾਬੂ ਨਸ਼ਾ ਤਸਕਰਾਂ ਦੀ ਪਛਾਣ ਅਰਜਨ ਸਿੰਘ ਪੁੱਤਰ ਬਲਵੰਤ ਸਿੰਘ, ਦਿਲਬਾਗ ਸਿੰਘ ਪੁੱਤਰ ਕਸ਼ਮੀਰ ਸਿੰਘ ਅਤੇ ਸੁਲਤਾਨਪ੍ਰੀਤ ਸਿੰਘ ਪੁੱਤਰ ਸਵਿੰਦਰ ਸਿੰਘ ਤਿੰਨੇ ਵਾਸੀ ਨੌਸ਼ਹਿਰਾ ਢਾਲਾ ਥਾਣਾ ਸਰਾਏ ਅਮਾਨਤ ਖਾਂ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ।

ਪਿਛਲੀ ਖ਼ਬਰ ਅਣ-ਪਛਾਤੇ ਵਿਅਕਤੀ ਨੇ ਨੌਜਵਾਨ ਨੂੰ ਮਾਰੀਆਂ ਗੋਲੀਆਂ ਅਗਲੀ ਖ਼ਬਰ ਭਲਕੇ ਪੁਲਾੜ ਲਈ ਉਡਾਣ ਭਰਨਗੇ ਸ਼ੁਭਾਂਸ਼ੂ ਸ਼ੁਕਲਾ