25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2025

ਫ਼ਸਲਾਂ ਦੀ ਸੁਚਾਰੂ ਖ਼ਰੀਦ ਲਈ ਸੂਬਾ ਸਰਕਾਰ ਵਲੋਂ ਗੁਰਮੀਤ ਸਿੰਘ ਖੁੱਡੀਆਂ ਦੀ ਪ੍ਰਧਾਨਗੀ ਹੇਠ ਕਮੇਟੀ ਦਾ ਗਠਨ

ਚੰਡੀਗੜ੍ਹ, 24 ਜੂਨ- ਮਾਨ ਸਰਕਾਰ ਨੇ ਫ਼ਸਲਾਂ ਦੀ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਮੰਤਰੀਆਂ ਦੀ ਇਕ ਕਮੇਟੀ ਦਾ ਗਠਨ ਕੀਤਾ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ....

ਅਜੀਤ ਡੈਸਕ 24-06-2025

ਚੰਡੀਗੜ੍ਹ, 24 ਜੂਨ- ਮਾਨ ਸਰਕਾਰ ਨੇ ਫ਼ਸਲਾਂ ਦੀ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਮੰਤਰੀਆਂ ਦੀ ਇਕ ਕਮੇਟੀ ਦਾ ਗਠਨ ਕੀਤਾ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕਮੇਟੀ ਦੀ ਪ੍ਰਧਾਨਗੀ ਕਰਨਗੇ। ਇਸ ਵਿਚ ਮੰਤਰੀ ਲਾਲ ਚੰਦ ਕਟਾਰੂਚੱਕ, ਬਰਿੰਦਰ ਗੋਇਲ ਅਤੇ ਲਾਲਜੀਤ ਸਿੰਘ ਭੁੱਲਰ ਨੂੰ ਸ਼ਾਮਿਲ ਕੀਤਾ ਗਿਆ ਹੈ। ਕਮੇਟੀ ਝੋਨੇ ਦੀ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਖਰੀਦ ਨੂੰ ਯਕੀਨੀ ਬਣਾਉਣ ਲਈ ਕਿਸਾਨਾਂ, ਕਮਿਸ਼ਨ ਏਜੰਟਾਂ, ਮਿੱਲ ਮਾਲਕਾਂ ਅਤੇ ਐਫ.ਸੀ.ਆਈ. ਨਾਲ ਤਾਲਮੇਲ ਕਰੇਗੀ। ਸੂਬੇ ਵਿਚ ਝੋਨੇ ਦੀ ਬਿਜਾਈ ਦੀ ਸ਼ੁਰੂਆਤ ਵਿਚ ਕਮੇਟੀ ਦਾ ਗਠਨ ਕੀਤਾ ਗਿਆ ਹੈ। ਕਮੇਟੀ ਦੀ ਪਹਿਲੀ ਮੀਟਿੰਗ ਅੱਜ ਦੁਪਹਿਰ 3 ਵਜੇ ਹੋਵੇਗੀ।

ਪਿਛਲੀ ਖ਼ਬਰ ਆਪ੍ਰੇਸ਼ਨ ਸਿੰਧੂ: 161 ਭਾਰਤੀ ਨਾਗਰਿਕ ਇਜ਼ਰਾਈਲ ਤੋਂ ਪੁੱਜੇ ਦਿੱਲੀ ਅਗਲੀ ਖ਼ਬਰ ਅਜੇ ਤੱਕ ਅੰਤਿਮ ਜੰਗਬੰਦੀ ’ਤੇ ਨਹੀਂ ਹੋਇਆ ਕੋਈ ਸਮਝੌਤਾ- ਈਰਾਨੀ ਵਿਦੇਸ਼ ਮੰਤਰੀ