25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2025

ਜ਼ਿਮਨੀ ਚੋਣ ਵਿਚ ਜਿੱਤ ਤੋਂ ਉਪਰੰਤ ਮੁੱਖ ਮੰਤਰੀ ਧੰਨਵਾਦ ਕਰਨ ਲਈ ਪੁੱਜੇ ਲੁਧਿਆਣਾ

ਲੁਧਿਆਣਾ, 24 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਅਤੇ ਮਨੀਸ਼....

ਅਜੀਤ ਡੈਸਕ 24-06-2025

ਲੁਧਿਆਣਾ, 24 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਅਤੇ ਮਨੀਸ਼ ਸਿਸੋਦੀਆ ਲੋਕਾਂ ਦਾ ਧੰਨਵਾਦ ਕਰਨ ਲਈ ਲੁਧਿਆਣਾ ਵਿਖੇ ਰੋਡ ਸ਼ੋਅ ਕਰ ਰਹੇ ਹਨ। ਇਹ ਰੋਡ ਸ਼ੋਅ ਘੁਮਾਰ ਮੰਡੀ ਤੋਂ ਸ਼ੁਰੂ ਹੋ ਕੇ ਆਰਤੀ ਚੌਕ ਤੱਕ ਜਾਵੇਗਾ, ਜਿਸ ਦਾ ਰਸਤਾ ਅੱਧਾ ਕਿਲੋਮੀਟਰ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਸਮਰਥਕ ਅਤੇ ਆਗੂ ਹਾਜ਼ਰ ਹਨ। ਇਸ ਮੌਕੇ ਅਮਨ ਅਰੋੜਾ ਅਤੇ ਲੁਧਿਆਣਾ ਦੇ ਵਿਧਾਇਕ ਵੀ ਉਨ੍ਹਾਂ ਦੇ ਨਾਲ ਹਨ।

ਪਿਛਲੀ ਖ਼ਬਰ ਰਾਸ਼ਟਰਪਤੀ ਟਰੰਪ ਦਾ ਧੰਨਵਾਦ- ਇਜ਼ਰਾਈਲ ਅਗਲੀ ਖ਼ਬਰ ਵਿਜੀਲੈਂਸ ਨੇ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਵਿਦੇਸ਼ ਜਾਣ ਤੋਂ ਰੋਕਿਆ