26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2025

ਪਿੰਕੀ ਧਾਲੀਵਾਲ ਦੇ ਘਰ ਬਾਹਰ ਗੋਲੀਆਂ ਚਲਾਉਣ ਵਾਲੇ ਮੁਲਜ਼ਮ ਦਾ ਦਿੱਲੀ ਵਿਖੇ ਐਨਕਾਊਂਟਰ

ਨਵੀਂ ਦਿੱਲੀ, 24 ਜੂਨ- ਮੁਹਾਲੀ ਦੇ ਸੈਕਟਰ-71 ਸਥਿਤ ਸੰਗੀਤ ਨਿਰਮਾਤਾ ਪਿੰਕੀ ਧਾਲੀਵਾਲ ਦੇ ਘਰ ਬਾਹਰ ਬੀਤੀ 15 ਮਈ ਦੀ ਰਾਤ ਨੂੰ ਗੋਲੀਆਂ ਚਲਾਉਣ ਵਾਲੇ ਕਾਲਾ ਰਾਣਾ ਗੈਂਗ....

ਅਜੀਤ ਡੈਸਕ 24-06-2025

ਨਵੀਂ ਦਿੱਲੀ, 24 ਜੂਨ- ਮੁਹਾਲੀ ਦੇ ਸੈਕਟਰ-71 ਸਥਿਤ ਸੰਗੀਤ ਨਿਰਮਾਤਾ ਪਿੰਕੀ ਧਾਲੀਵਾਲ ਦੇ ਘਰ ਬਾਹਰ ਬੀਤੀ 15 ਮਈ ਦੀ ਰਾਤ ਨੂੰ ਗੋਲੀਆਂ ਚਲਾਉਣ ਵਾਲੇ ਕਾਲਾ ਰਾਣਾ ਗੈਂਗ ਦੇ ਮੈਂਬਰ ਰੋਮਿਲ ਵੋਹਰਾ ਦਾ ਦਿੱਲੀ ਐਸ.ਟੀ.ਐਫ. ਵਲੋਂ ਦਿੱਲੀ-ਹਰਿਆਣਾ ਬਾਰਡਰ ’ਤੇ ਐਨਕਾਊਂਟਰ ਕੀਤਾ ਗਿਆ ਹੈ। ਇਸ ਐਨਕਾਊਂਟਰ ਵਿਚ ਗੋਲੀਆਂ ਲੱਗਣ ਕਾਰਨ ਉਸ ਦੀ ਮੌਤ ਹੋ ਜਾਣ ਦੀ ਪੁਸ਼ਟੀ ਦਿੱਲੀ ਪੁਲਿਸ ਵਲੋਂ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਜ਼ਿਲ੍ਹਾ ਮਹਾਲੀ ਪੁਲਿਸ ਨੂੰ ਵੀ ਮਿਲ ਚੁੱਕੀ ਹੈ। ਸੂਤਰਾਂ ਅਨੁਸਾਰ ਮੁਹਾਲੀ ਪੁਲਿਸ ਨੇ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਦੂਸਰੇ ਮੁਲਜ਼ਮ ਰੋਮਿਲ ਵੋਹਰਾ ਨੂੰ ਨਾਮਜ਼ਦ ਜ਼ਰੂਰ ਕੀਤਾ ਸੀ ਪਰ ਉਸ ਦੀ ਗ੍ਰਿਫ਼ਤਾਰੀ ਲੰਬਿਤ ਚੱਲ ਰਹੀ ਸੀ। ਪੁਲਿਸ ਮੁਕਾਬਲੇ ਵਿਚ ਉਸ ਦੀ ਮੌਤ ਹੋ ਜਾਣ ਕਾਰਨ ਪਿੰਕੀ ਧਾਲੀਵਾਲ ਮਾਮਲੇ ਦੀ ਬੁਨਿਆਦ ਹੁਣ ਅੰਕਿਤ ਰਾਣਾ ਉੱਤੇ ਖੜੀ ਹੈ। ਹੁਣ ਵੇਖਣ ਯੋਗ ਹੋਵੇਗਾ ਕਿ ਮੁਹਾਲੀ ਪੁਲਿਸ ਵਲੋਂ ਇਸ ਕੇਸ ਵਿਚ ਅਗਲੀ ਕਾਰਵਾਈ ਕੀ ਕੀਤੀ ਜਾਂਦੀ ਹੈ।

ਪਿਛਲੀ ਖ਼ਬਰ ਅਹਿਮਦਾਬਾਦ ਜਹਾਜ਼ ਹਾਦਸਾ: ਬਲੈਕ ਬਾੱਕਸ ਦੀ ਕੀਤੀ ਜਾ ਰਹੀ ਹੈ ਜਾਂਚ- ਕੇਂਦਰੀ ਹਵਾਬਾਜ਼ੀ ਮੰਤਰੀ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ 5 ਆਈ.ਪੀ.ਐਸ. ਅਫਸਰਾਂ ਨੂੰ ਤਰੱਕੀ ਵਜੋਂ ਬਣਾਇਆ ਡੀ.ਆਈ.ਜੀ.