26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2025

ਵਿਅਕਤੀ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਟਾਂਡਾ ਉੜਮੁੜ, 24 ਜੂਨ (ਭਗਵਾਨ ਸਿੰਘ ਸੈਣੀ)-ਬਲਾਕ ਟਾਂਡਾ ਅਧੀਨ ਪੈਂਦੇ ਪਿੰਡ ਕਮਾਲਪੁਰ ਵਿਖੇ ਇਕ ਵਿਅਕਤੀ...

ਅਜੀਤ ਡੈਸਕ 24-06-2025

ਟਾਂਡਾ ਉੜਮੁੜ, 24 ਜੂਨ (ਭਗਵਾਨ ਸਿੰਘ ਸੈਣੀ)-ਬਲਾਕ ਟਾਂਡਾ ਅਧੀਨ ਪੈਂਦੇ ਪਿੰਡ ਕਮਾਲਪੁਰ ਵਿਖੇ ਇਕ ਵਿਅਕਤੀ ਵਲੋਂ ਆਪਣੇ-ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਐਸ. ਐਚ. ਓ. ਥਾਣਾ ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਲਾਭ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਕਮਾਲਪੁਰ ਵਲੋਂ ਖੁਦਕੁਸ਼ੀ ਕਰ ਲਈ ਗਈ ਹੈ। ਟਾਂਡਾ ਪੁਲਿਸ ਨੇ ਤੁਰੰਤ ਮੌਕੇ ਉਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲਾਭ ਸਿੰਘ ਜੋ ਕਿ ਇਕ ਜਿਮ ਚਲਾਉਂਦਾ ਸੀ, ਅੱਜ ਦੁਪਹਿਰ ਨੂੰ ਆਪਣੇ-ਆਪ ਨੂੰ ਗੋਲੀ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ। ਟਾਂਡਾ ਪੁਲਿਸ ਮੌਤ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। 

ਪਿਛਲੀ ਖ਼ਬਰ ਈਰਾਨ ਵਲੋਂ ਜੰਗਬੰਦੀ ਦੀ ਉਲੰਘਣਾ ਕਰਨ 'ਤੇ ਦੇਵਾਂਗੇ ਜਵਾਬ -ਇਜ਼ਰਾਈਲ ਰੱਖਿਆ ਬਲ ਅਗਲੀ ਖ਼ਬਰ ਐਨ.ਐਸ.ਏ. ਅਜੀਤ ਡੋਭਾਲ ਨੇ ਐਸ.ਸੀ.ਓ. ਸੁਰੱਖਿਆ ਪ੍ਰੀਸ਼ਦ ਦੇ ਵਫ਼ਦ ਮੁਖੀਆਂ ਨਾਲ ਕੀਤੀ ਮੁਲਾਕਾਤ