28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2025

ਮੈਂ ਹਮੇਸ਼ਾ ਪੰਜਾਬ ਦੇ ਮੁੱਦਿਆਂ ਦੀ ਕੀਤੀ ਹੈ ਗੱਲ- ਬਿਕਰਮ ਸਿੰਘ ਮਜੀਠੀਆ

ਅੰਮ੍ਰਿਤਸਰ, 25 ਜੂਨ- ਆਪਣੀ ਰਿਹਾਇਸ਼ ’ਤੇ ਵਿਜੀਲੈਂਸ ਵਲੋਂ ਛਾਪੇਮਾਰੀ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰ ਕਿਹਾ ਕਿ ਮੈਂ ਬਹੁਤ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਜਦੋਂ ਨਸ਼ਿਆਂ....

ਅਜੀਤ ਡੈਸਕ 25-06-2025

ਅੰਮ੍ਰਿਤਸਰ, 25 ਜੂਨ- ਆਪਣੀ ਰਿਹਾਇਸ਼ ’ਤੇ ਵਿਜੀਲੈਂਸ ਵਲੋਂ ਛਾਪੇਮਾਰੀ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰ ਕਿਹਾ ਕਿ ਮੈਂ ਬਹੁਤ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਜਦੋਂ ਨਸ਼ਿਆਂ ਦੇ ਝੂਠੇ ਕੇਸ ਵਿਚ ਮੇਰੇ ਖਿਲਾਫ਼ ਭਗਵੰਤ ਮਾਨ ਸਰਕਾਰ ਨੂੰ ਕੁਝ ਨਹੀਂ ਲੱਭਾ ਤਾਂ ਹੁਣ ਮੇਰੇ ਖਿਲਾਫ਼ ਇਕ ਨਵਾਂ ਝੂਠਾ ਕੇਸ ਦਰਜ ਕਰਨ ਦੀ ਤਿਆਰੀ ਹੈ। ਅੱਜ ਵਿਜੀਲੈਂਸ ਦੇ ਐਸ.ਐਸ.ਪੀ. ਦੀ ਅਗਵਾਈ ਹੇਠ ਟੀਮ ਨੇ ਮੇਰੇ ਘਰ ਛਾਪੇਮਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਜੀ ਇਹ ਗੱਲ ਸਮਝ ਲਓ, ਜਿੰਨੇ ਮਰਜ਼ੀ ਪਰਚੇ ਦੇ ਦਿਓ, ਨਾ ਤਾਂ ਮੈਂ ਡਰਾਂ ਤੇ ਨਾ ਹੀ ਤੁਹਾਡੀ ਸਰਕਾਰ ਮੇਰੀ ਆਵਾਜ਼ ਦਬਾ ਸਕਦੀ ਹੈ।
ਮੈਂ ਹਮੇਸ਼ਾ ਪੰਜਾਬ ਦੇ ਮੁੱਦਿਆਂ ਦੀ ਹਮੇਸ਼ਾ ਗੱਲ ਕੀਤੀ ਹੈ ਤੇ ਅੱਗੇ ਵੀ ਕਰਾਂਗਾ। ਮੈਨੂੰ ਅਕਾਲ ਪੁਰਖ਼, ਗੁਰੂ ਸਾਹਿਬ ’ਤੇ ਪੂਰਨ ਭਰੋਸਾ ਹੈ। ਅੰਤ ਜਿੱਤ ਸੱਚ ਦੀ ਹੋਵੇਗੀ।

ਪਿਛਲੀ ਖ਼ਬਰ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਪੰਜਾਬ ਕਾਂਗਰਸ ਦੀ ਮੀਤ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੇ ਘਰ ਵਿਜੀਲੈਂਸ ਵਲੋਂ ਛਾਪੇਮਾਰੀ