28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2025

ਵਿਜੀਲੈਂਸ ਦੀ ਰੇਡ ਵਿਰੁੱਧ ਅਕਾਲੀ ਆਗੂਆਂ ਵਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

ਅੰਮ੍ਰਿਤਸਰ, 25 ਜੂਨ (ਜਸਵੰਤ ਸਿੰਘ ਜੱਸ)- ਪੁਲਿਸ ਵਲੋਂ ਬਿਕਰਮ ਸਿੰਘ ਮਜੀਠੀਆ ਦੀ ਕੋਠੀ ਵੱਲ ਨੂੰ ਜਾਂਦੇ ਗਰੀਨ ਐਵਨਿਊ ਦੇ ਸਾਰੇ ਰਸਤਿਆਂ ’ਤੇ ਨਾਕਾਬੰਦੀ ਕਰ ਦਿੱਤੀ ਗਈ ਹੈ ਤੇ ਮੀਡੀਆ...

ਅਜੀਤ ਡੈਸਕ 25-06-2025

ਅੰਮ੍ਰਿਤਸਰ, 25 ਜੂਨ (ਜਸਵੰਤ ਸਿੰਘ ਜੱਸ)- ਪੁਲਿਸ ਵਲੋਂ ਬਿਕਰਮ ਸਿੰਘ ਮਜੀਠੀਆ ਦੀ ਕੋਠੀ ਵੱਲ ਨੂੰ ਜਾਂਦੇ ਗਰੀਨ ਐਵਨਿਊ ਦੇ ਸਾਰੇ ਰਸਤਿਆਂ ’ਤੇ ਨਾਕਾਬੰਦੀ ਕਰ ਦਿੱਤੀ ਗਈ ਹੈ ਤੇ ਮੀਡੀਆ ਸਮੇਤ ਕਿਸੇ ਨੂੰ ਵੀ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ। ਮਜੀਠੀਆ ਦੀ ਕੋਠੀ ਵਿਖੇ ਵਿਜੀਲੈਂਸ ਰੇਡ ਦੇ ਵਿਰੋਧ ਵਿਚ ਪੁੱਜੇ ਅਕਾਲੀ ਆਗੂਆਂ, ਜਿਨ੍ਹਾਂ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰ ਪਾਲ ਸਿੰਘ ਲਾਲੀ ਰਣੀਕੇ, ਦਿਹਾਤੀ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ, ਕੌਂਸਲਰ ਇੰਦਰਜੀਤ ਸਿੰਘ ਪੰਡੋਰੀ, ਅਵਤਾਰ ਸਿੰਘ ਟਰੱਕਾਂ ਵਾਲੇ ਤੇ ਹੋਰ ਆਗੂ ਸ਼ਾਮਿਲ ਹਨ, ਵਲੋਂ ਪੁਲਿਸ ਅਤੇ ਭਗਵੰਤ ਮਾਨ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਮੇਰੇ ਵਿਰੁੱਧ ਕਾਰਵਾਈ ਭਗਵੰਤ ਮਾਨ ਤੇ ਕੇਜਰੀਵਾਲ ਦੀ ਬੁਖਲਾਹਟ ਦਾ ਨਤੀਜਾ: ਬਿਕਰਮ ਸਿੰਘ ਮਜੀਠੀਆ ਅਗਲੀ ਖ਼ਬਰ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਪੰਜਾਬ ਕਾਂਗਰਸ ਦੀ ਮੀਤ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ