28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2025

ਮੇਰੇ ਵਿਰੁੱਧ ਕਾਰਵਾਈ ਭਗਵੰਤ ਮਾਨ ਤੇ ਕੇਜਰੀਵਾਲ ਦੀ ਬੁਖਲਾਹਟ ਦਾ ਨਤੀਜਾ: ਬਿਕਰਮ ਸਿੰਘ ਮਜੀਠੀਆ

ਅੰਮ੍ਰਿਤਸਰ, 25 ਜੂਨ (ਜਸਵੰਤ ਸਿੰਘ ਜੱਸ)- ਆਪਣੀ ਕੋਠੀ ਵਿਖੇ ਹੋਈ ਵਿਜੀਲੈਂਸ ਰੇਡ ਦੌਰਾਨ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਜਾਰੀ ਵੀਡੀਓ ਬਿਆਨ ਵਿਚ ਕਿਹਾ ਹੈ...

ਅਜੀਤ ਡੈਸਕ 25-06-2025

ਅੰਮ੍ਰਿਤਸਰ, 25 ਜੂਨ (ਜਸਵੰਤ ਸਿੰਘ ਜੱਸ)- ਆਪਣੀ ਕੋਠੀ ਵਿਖੇ ਹੋਈ ਵਿਜੀਲੈਂਸ ਰੇਡ ਦੌਰਾਨ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਜਾਰੀ ਵੀਡੀਓ ਬਿਆਨ ਵਿਚ ਕਿਹਾ ਹੈ ਕਿ ਉਨ੍ਹਾਂ ਵਿਰੁੱਧ ਕਾਰਵਾਈ ਭਗਵੰਤ ਮਾਨ ਅਤੇ ਕੇਜਰੀਵਾਲ ਦੀ ਬੁਖਲਾਹਟ ਅਤੇ ਵਿਰੋਧੀ ਧਿਰ ਨੂੰ ਚੁੱਪ ਕਰਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਦੋਸ਼ ਲਾਇਆ ਤੇ ਕਿਹਾ ਕਿ 50 ਤੋਂ ਵੱਧ ਪੁਲਿਸ ਕਰਮੀ ਉਨ੍ਹਾਂ ਦੀ ਰਿਹਾਇਸ਼ ਵਿਖੇ ਜ਼ਬਰਦਸਤੀ ਦਾਖਲ ਹੋ ਗਏ ਪਰ ਸਰਕਾਰ ਮੇਰੀ ਆਵਾਜ਼ ਇੰਝ ਨਹੀਂ ਦਬਾ ਸਕਦੀ। ਉਨ੍ਹਾਂ ਕਿਹਾ ਕਿ ਨਸ਼ੇ ਦੇ ਝੂਠੇ ਕੇਸ ਵਿਚ ਜਦੋਂ ਸਰਕਾਰ ਨੂੰ ਕੁਝ ਨਹੀਂ ਮਿਲਿਆ ਤਾਂ ਉਸ ਵਲੋਂ ਇਹ ਕਾਰਵਾਈ ਕੀਤੀ ਗਈ।

ਪਿਛਲੀ ਖ਼ਬਰ ਭਗਵੰਤ ਮਾਨ ਸਰਕਾਰ ਵਿਜੀਲੈਂਸ ਦੀ ਕਰ ਰਹੀ ਦੁਰਵਰਤੋਂ- ਰਵਨੀਤ ਸਿੰਘ ਬਿੱਟੂ ਅਗਲੀ ਖ਼ਬਰ ਵਿਜੀਲੈਂਸ ਦੀ ਰੇਡ ਵਿਰੁੱਧ ਅਕਾਲੀ ਆਗੂਆਂ ਵਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ