28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2025

ਭਗਵੰਤ ਮਾਨ ਸਰਕਾਰ ਵਿਜੀਲੈਂਸ ਦੀ ਕਰ ਰਹੀ ਦੁਰਵਰਤੋਂ- ਰਵਨੀਤ ਸਿੰਘ ਬਿੱਟੂ

ਚੰਡੀਗੜ੍ਹ, 25 ਜੂਨ- ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ ’ਤੇ ਹੋਈ ਵਿਜੀਲੈਂਸ ਦੀ ਛਾਪੇਮਾਰੀ ਸੰਬੰਧੀ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਭਗਵੰਤ ਮਾਨ ਵਲੋਂ ਵਿਜੀਲੈਂਸ...

ਅਜੀਤ ਡੈਸਕ 25-06-2025

ਚੰਡੀਗੜ੍ਹ, 25 ਜੂਨ- ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ ’ਤੇ ਹੋਈ ਵਿਜੀਲੈਂਸ ਦੀ ਛਾਪੇਮਾਰੀ ਸੰਬੰਧੀ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਭਗਵੰਤ ਮਾਨ ਵਲੋਂ ਵਿਜੀਲੈਂਸ ਦੀ ਦੁਰਵਰਤੋ ਬਹੁਤ ਹਲਕੀ ਰਾਜਨੀਤੀ ਦਾ ਸਬੂਤ ਦਿੰਦੀ ਹੈ। ਜੋ ਕਾਂਗਰਸ ਨੇ ਐਮਰਜੈਂਸੀ ਲਗਾ ਕੇ ਕੀਤਾ ਸੀ, ਉਹ ਹੀ ਹਾਲ ਭਗਵੰਤ ਮਾਨ ਨੇ ਪੰਜਾਬ ਵਿਚ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਹੜਾ ਆਗੂ ਮਾਨ ਦੇ ਜਾਂ ਸਰਕਾਰ ਦੀ ਨਾਕਾਮੀ ’ਤੇ ਸਵਾਲ ਚੁੱਕ ਦਾ ਹੈ, ਉਸ ਨੂੰ ਡਰਾ ਧਮਕਾ ਕੇ ਚੁੱਪ ਕਰਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਭਗਵੰਤ ਮਾਨ ਪੰਜਾਬ ਦੇ ਲੋਕਾਂ ਲਈ ਜਿਹੜੇ ਕੰਡੇ ਤੁਸੀਂ ਬੀਜ ਰਹੇ ਹੋ ਸੋ ਬੀਜ ਰਹੇ ਹੋ, ਪਰ ਜਿਹੜੇ ਕੰਡੇ ਆਪਣੀ ਨਿੱਜੀ ਜ਼ਿੰਦਗੀ ’ਚ ਬੀਜ ਰਹੇ ਹੋ, ਇਹ 2027 ਤੋਂ ਬਾਅਦ ਚੁਗਣੇ ਮੁਸ਼ਕਿਲ ਹੋ ਜਾਣੇ ਹਨ।

ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਨਾਲ ਡਟ ਕੇ ਖੜ੍ਹਾ ਹੈ ਸ਼੍ਰੋਮਣੀ ਅਕਾਲੀ ਦਲ- ਸੁਖਬੀਰ ਸਿੰਘ ਬਾਦਲ ਅਗਲੀ ਖ਼ਬਰ ਮੇਰੇ ਵਿਰੁੱਧ ਕਾਰਵਾਈ ਭਗਵੰਤ ਮਾਨ ਤੇ ਕੇਜਰੀਵਾਲ ਦੀ ਬੁਖਲਾਹਟ ਦਾ ਨਤੀਜਾ: ਬਿਕਰਮ ਸਿੰਘ ਮਜੀਠੀਆ