28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2025

ਪੰਚਾਇਤ ਦੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ

ਅਜਨਾਲਾ, (ਅੰਮ੍ਰਿਤਸਰ), 25 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਆਉਂਦੇ ਪਿੰਡ ਤੇੜਾ ਰਾਜਪੂਤਾਂ ਵਿਖੇ ਕੁਝ ਲੋਕਾਂ ਵਲੋਂ ਪੰਚਾਇਤੀ ਜ਼ਮੀਨ ਉੱਪਰ ਕੀਤੇ....

ਅਜੀਤ ਡੈਸਕ 25-06-2025

ਅਜਨਾਲਾ, (ਅੰਮ੍ਰਿਤਸਰ), 25 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਆਉਂਦੇ ਪਿੰਡ ਤੇੜਾ ਰਾਜਪੂਤਾਂ ਵਿਖੇ ਕੁਝ ਲੋਕਾਂ ਵਲੋਂ ਪੰਚਾਇਤੀ ਜ਼ਮੀਨ ਉੱਪਰ ਕੀਤੇ ਨਾਜਾਇਜ਼ ਕਬਜ਼ੇ ਨੂੰ ਅੱਜ ਛੁਡਵਾਇਆ ਗਿਆ। ਇਸ ਮੌਕੇ ਨਾਇਬ ਤਹਿਸੀਲਦਾਰ ਅਜਨਾਲਾ ਅਮਿਤਾਬ ਤਿਵਾੜੀ, ਐਸ.ਪੀ ਆਜ਼ਾਦਵਿੰਦਰ ਸਿੰਘ, ਬੀ.ਡੀ.ਪੀ.ਓ ਅਜਨਾਲਾ ਸਿਤਾਰਾ ਸਿੰਘ ਵਿਰਕ, ਕਸ਼ਮੀਰਨਾਲਾ ਗੁਰਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਮੌਜੂਦ ਸੀ। ਕਬਜ਼ਾ ਛੁਡਵਾਉਣ ਦੀ ਕਾਰਵਾਈ ਵਿਚ ਵਿਘਨ ਪਾਉਣ ਵਾਲੇ ਕੁਝ ਲੋਕਾਂ ਨੂੰ ਪੁਲਿਸ ਵਲੋਂ ਕੁਝ ਸਮੇਂ ਲਈ ਹਿਰਾਸਤ ਵਿਚ ਵੀ ਲਿਆ ਗਿਆ ਸੀ।

ਪਿਛਲੀ ਖ਼ਬਰ ਸੜਕ ਹਾਦਸੇ ਵਿਚ ਬੱਚੀ ਸਮੇਤ ਤਿੰਨ ਦੀ ਮੌਤ ਅਗਲੀ ਖ਼ਬਰ ਹਰਿਆਣਾ ਸਰਕਾਰ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ਵੀਰ ਬੰਦਾ ਬੈਰਾਗੀ ਲਿਖਣ ’ਤੇ ਐਡਵੋਕੇਟ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟਾ...