28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2025

ਸ਼੍ਰੋਮਣੀ ਕਮੇਟੀ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਸਵੰਤ ਸਿੰਘ ਜੱਸ)-ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ...

ਅਜੀਤ ਡੈਸਕ 25-06-2025

ਅੰਮ੍ਰਿਤਸਰ, 25 ਜੂਨ (ਜਸਵੰਤ ਸਿੰਘ ਜੱਸ)-ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਭਾਈ ਵਿਸ਼ਾਲ ਸਿੰਘ ਨੇ ਸਰਵਣ ਕਰਵਾਇਆ।

ਭਾਈ ਵਿਸ਼ਾਲ ਸਿੰਘ ਨੇ ਸੰਗਤਾਂ ਨਾਲ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਦੇ ਲਾਸਾਨੀ ਇਤਿਹਾਸ ਬਾਰੇ ਵਿਚਾਰਾਂ ਕੀਤੀਆਂ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਉਹ ਜਰਨੈਲ ਸਿੰਘ ਸਨ, ਜਿਨ੍ਹਾਂ ਨੇ ਸਿੱਖ ਰਾਜ ਦੀ ਸਥਾਪਨਾ ਕਰਕੇ ਗੁਰੂ ਨਾਨਕ ਸਾਹਿਬ ਦੇ ਨਾਂਅ ’ਤੇ ਖਾਲਸਾ ਰਾਜ ਦਾ ਸਿੱਕਾ ਚਲਾਇਆ। ਉਨ੍ਹਾਂ ਸਿੱਖ ਨੌਜਵਾਨੀ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਕੀਤੀ। ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਵੀ ਸਜਾਏ ਗਏ, ਜਿਸ ਵਿਚ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਢਾਡੀ ਭਾਈ ਜਸਬੀਰ ਸਿੰਘ ਵਲਟੋਹਾ ਅਤੇ ਗੁਰਪ੍ਰੀਤ ਸਿੰਘ ਭੰਗੂ ਦੇ ਜਥੇ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਵਧੀਕ ਮੈਨੇਜਰ ਸ. ਗੁਰਪ੍ਰੀਤ ਸਿੰਘ, ਸ. ਬਿਕਰਮਜੀਤ ਸਿੰਘ, ਸ. ਯੁਵਰਾਜ ਸਿੰਘ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਸ. ਲਾਲ ਸਿੰਘ ਤੇ ਹੋਰ ਹਾਜ਼ਰ ਸਨ। 

ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਦੀ ਕਿਸਾਨ ਭਵਨ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਅਗਲੀ ਖ਼ਬਰ ਇਹ ਇਕ ਸ਼ਾਨਦਾਰ ਯਾਤਰਾ ਹੈ- ਪੁਲਾੜ ਲਈ ਰਵਾਨਾ ਹੋਣ ’ਤੇ ਬੋਲੇ ਸ਼ੁਭਾਂਸ਼ੂ ਸ਼ੁਕਲਾ