28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2025

ਕਾਰ ਨੂੰ ਟਰੱਕ ਨੇ ਮਾਰੀ ਭਿਆਨਕ ਟੱਕਰ, ਕਾਰ ਸਵਾਰ ਜ਼ਖਮੀ

ਫਗਵਾੜਾ, 25 ਜੂਨ (ਹਰਜੋਤ ਚਾਨਾ)-ਅੱਜ ਸਵੇਰੇ ਨਕੋਦਰ ਰੋਡ ਉਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ...

ਅਜੀਤ ਡੈਸਕ 25-06-2025

ਫਗਵਾੜਾ, 25 ਜੂਨ (ਹਰਜੋਤ ਚਾਨਾ)-ਅੱਜ ਸਵੇਰੇ ਨਕੋਦਰ ਰੋਡ ਉਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿਚ ਤਿੰਨ ਲੋਕ ਜ਼ਖਮੀ ਹੋ ਗਏ। ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਨਿਖਿਲ ਖੋਸਲਾ ਨੇ ਦੱਸਿਆ ਕਿ ਉਹ ਆਪਣੇ ਕਿਸੇ ਨਿੱਜੀ ਕੰਮ ਲਈ ਆਪਣੀ ਕਾਰ ਵਿਚ ਸਵਾਰ ਹੋ ਕੇ ਫਗਵਾੜਾ ਤੋਂ ਜੰਡਿਆਲਾ ਵਾਲੀ ਸਾਈਡ ਜਾ ਰਹੇ ਸਨ ਤਾਂ ਇਸ ਦੌਰਾਨ ਮਾਨਾਵਾਲੀ ਕੋਲ ਸਾਹਮਣੇ ਤੋਂ ਆ ਰਹੇ ਇਕ ਟਰੱਕ ਚਾਲਕ ਨੇ ਉਨ੍ਹਾਂ ਨੂੰ ਸਿੱਧੀ ਟੱਕਰ ਮਾਰ ਦਿੱਤੀ, ਜਿਸ ਦੌਰਾਨ ਉਹ ਕਾਰ ਸਮੇਤ ਰੋਡ ਤੋਂ ਕਾਫੀ ਥੱਲੇ ਜਾ ਕੇ ਡਿੱਗੇ। ਉਨ੍ਹਾਂ ਕਿਹਾ ਕਿ ਇਸ ਹਾਦਸੇ ਵਿਚ ਉਨ੍ਹਾਂ ਦੀ ਕਾਰ ਪੂਰੀ ਤਰ੍ਹਾਂ ਨਾਲ ਨੁਕਸਾਨੀ ਗਈ ਤੇ ਉਨ੍ਹਾਂ ਦੇ ਵੀ ਗੰਭੀਰ ਸੱਟਾਂ ਲੱਗੀਆਂ। ਕਾਰ ਚਾਲਕ ਨਿਖਿਲ ਖੋਸਲਾ ਦੇ ਦੱਸਣ ਮੁਤਾਬਕ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਚੁੱਕਾ ਹੈ। ਹਾਦਸੇ ਸਮੇਂ ਪਿੱਛੇ ਤੋਂ ਆ ਰਹੀ ਟਰੈਕਟਰ-ਟਰਾਲੀ ਵੀ ਟਰੱਕ ਨਾਲ ਟਕਰਾਅ ਗਈ, ਜਿਸ ਕਾਰਨ ਟਰੈਕਟਰ ਚਾਲਕ ਦੇਵੀ ਨੂੰ ਗੰਭੀਰ ਸੱਟਾਂ ਲੱਗੀਆਂ। ਜ਼ਖਮੀਆਂ ਨੂੰ ਐਂਬੂਲੈਂਸ ਦੀ ਮਦਦ ਨਾਲ ਫਗਵਾੜਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ਉਤੇ ਪੁੱਜੀ ਸਤਨਾਮਪੁਰਾ ਪੁਲਿਸ ਵਲੋਂ ਘਟਨਾ ਵਾਲੀ ਜਗ੍ਹਾ ਦਾ ਜਾਇਜ਼ਾ ਲੈਂਦੇ ਹੋਏ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਹੈ ‘ਆਪ’ ਦੀ ਜ਼ੀਰੋ ਟਾਲਰੈਂਸ ਨੀਤੀ- ਮਨੀਸ਼ ਸਿਸੋਦੀਆ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਦੀ ਕਿਸਾਨ ਭਵਨ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ