29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2025

ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਬਿਕਰਮ ਸਿੰਘ ਮਜੀਠੀਆ ਦੇ ਹੱਕ 'ਚ ਕੀਤਾ ਟਵੀਟ

ਚੰਡੀਗੜ੍ਹ, 25 ਜੂਨ-ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਬਿਕਰਮ ਸਿੰਘ ਮਜੀਠੀਆ ਨੇ ਹੱਕ ਵਿਚ ਟਵੀਟ...

ਅਜੀਤ ਡੈਸਕ 25-06-2025

ਚੰਡੀਗੜ੍ਹ, 25 ਜੂਨ-ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਬਿਕਰਮ ਸਿੰਘ ਮਜੀਠੀਆ ਨੇ ਹੱਕ ਵਿਚ ਟਵੀਟ ਕੀਤਾ ਹੈ। ਇਸ ਦੌਰਾਨ ਉਨ੍ਹਾਂ ਲਿਖਿਆ ਕਿ ਜਦੋਂ ਜੇਲ੍ਹ ਵਿਚ ਸੀਗੇ ਮਜੀਠੀਆ ਜੀ, ਤਾਂ ਮਾਨ ਸਾਹਬ ਦੀ ਸਰਕਾਰ ਨੇ ਪੁੱਛਗਿੱਛ ਨਹੀਂ ਕੀਤੀ ਅਤੇ ਜ਼ਮਾਨਤ ਕਰਵਾ ਦਿੱਤੀ। ਮਜੀਠੀਆ ਜੀ ਨਾਲ ਮੇਰਾ ਵਿਚਾਰਕ ਮਤਭੇਦ ਹੈ ਪਰ ਪਰਿਵਾਰ ਦੀ ਇੱਜ਼ਤ ਸਾਰਿਆਂ ਦੀ ਸਾਂਝੀ ਹੁੰਦੀ ਹੈ। ਚਾਹੇ ਉਹ ਨੇਤਾ ਹੋਵੇ ਅਭਿਨੇਤਾ ਹੋਵੇ, ਅਮੀਰ ਹੋਵੇ ਜਾਂ ਗਰੀਬ ਹੋਵੇ, ਦੋਸਤ ਹੋਵੇ ਜਾਂ ਦੁਸ਼ਮਣ। ਤੜਕੇ ਕਿਸੇ ਦੇ ਘਰ ਉਤੇ ਰੇਡ ਮਾਰਨਾ ਨੀਤੀ ਦੇ ਖਿਲਾਫ ਹੁੰਦਾ ਹੈ। ਮੇਰਾ ਕਹਿਣਾ ਹੈ ਕਿ ਜਦੋਂ ਕਸਟਡੀ ਵਿਚ ਸੀ ਗੇ ਤਾਂ ਸਰਕਾਰ ਨੇ ਜ਼ਮਾਨਤ ਕਰਵਾ ਦਿੱਤੀ ਤੇ ਹੁਣ ਨੋਟਿਸ ਜਾਰੀ ਕਰਕੇ ਪੁੱਛਗਿੱਛ ਕੀਤੀ ਜਾਂਦੀ ਹੈ ਤੇ ਅੱਜ ਘਰ ਉਤੇ ਰੇਡ ਕੀਤੀ ਜਾ ਰਹੀ ਹੈ।
 

ਪਿਛਲੀ ਖ਼ਬਰ ਕਾਨੂੰਨ ਤੋਂ ਉੱਪਰ ਨਹੀਂ ਹੈ ਕੋਈ ਵਿਅਕਤੀ- ਹਰਪਾਲ ਸਿੰਘ ਚੀਮਾ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਹੈ ‘ਆਪ’ ਦੀ ਜ਼ੀਰੋ ਟਾਲਰੈਂਸ ਨੀਤੀ- ਮਨੀਸ਼ ਸਿਸੋਦੀਆ