29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2025

ਕਾਨੂੰਨ ਤੋਂ ਉੱਪਰ ਨਹੀਂ ਹੈ ਕੋਈ ਵਿਅਕਤੀ- ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 25 ਜੂਨ- ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਘਰ ਵਿਜੀਲੈਂਸ ਵਿਭਾਗ ਵਲੋਂ ਮਾਰੇ ਗਏ ਛਾਪਿਆਂ ’ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿਚ....

ਅਜੀਤ ਡੈਸਕ 25-06-2025

ਚੰਡੀਗੜ੍ਹ, 25 ਜੂਨ- ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਘਰ ਵਿਜੀਲੈਂਸ ਵਿਭਾਗ ਵਲੋਂ ਮਾਰੇ ਗਏ ਛਾਪਿਆਂ ’ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿਚ ਇਕ ਵੱਡੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਚੱਲ ਰਹੀ ਹੈ। ਜਦੋਂ ਅਕਾਲੀ ਦਲ ਅਤੇ ਭਾਜਪਾ ਸੱਤਾ ਵਿਚ ਸਨ, ਜਦੋਂ ਕਾਂਗਰਸ ਪਾਰਟੀ ਸੱਤਾ ਵਿਚ ਸੀ, ਇਨ੍ਹਾਂ ਲੋਕਾਂ ਨੇ ਨਸ਼ੇ ਵੇਚੇ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਵੱਲ ਧੱਕਿਆ। ਇਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਨਸ਼ੇ ਦਾ ਆਦੀ ਬਣਾਉਣ ਦਾ ਕੰਮ ਕੀਤਾ। ਆਮ ਆਦਮੀ ਪਾਰਟੀ ਦੀ ਸਰਕਾਰ ਇਸ ਵਿਰੁੱਧ ਲੜ ਰਹੀ ਹੈ। ਕੋਈ ਵੀ ਵਿਅਕਤੀ ਕਾਨੂੰਨ ਤੋਂ ਉੱਪਰ ਨਹੀਂ ਹੈ। ਕੋਈ ਵੀ ਵਿਅਕਤੀ ਜੋ ਨਸ਼ੇ ਦੇ ਕਾਰੋਬਾਰ ਵਿਚ ਸ਼ਾਮਿਲ ਸੀ, ਭਾਵੇਂ ਉਹ ਛੋਟਾ ਹੋਵੇ ਜਾਂ ਵੱਡਾ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਪਿਛਲੀ ਖ਼ਬਰ ਜਦੋਂ ਕਸਟਡੀ 'ਚ ਬਿਕਰਮ ਸਿੰਘ ਮਜੀਠੀਆ ਸਨ ਤਾਂ ਸਰਕਾਰ ਨੇ ਜ਼ਮਾਨਤ ਕਰਵਾਈ, ਹੁਣ ਰੇਡ - ਗਨੀਵ ਕੌਰ ਅਗਲੀ ਖ਼ਬਰ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਬਿਕਰਮ ਸਿੰਘ ਮਜੀਠੀਆ ਦੇ ਹੱਕ 'ਚ ਕੀਤਾ ਟਵੀਟ