29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2025

ਸ. ਮਜੀਠੀਆ ਨੂੰ ਗ੍ਰਿਫਤਾਰ ਕਰਨਾ ਸਰਕਾਰ ਵਲੋਂ ਧੱਕੇਸ਼ਾਹੀ-ਰਣੀਕੇ

ਅਟਾਰੀ, (ਅੰਮ੍ਰਿਤਸਰ), 25 ਜੂਨ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫਤਾਰ....

ਅਜੀਤ ਡੈਸਕ 25-06-2025

ਅਟਾਰੀ, (ਅੰਮ੍ਰਿਤਸਰ), 25 ਜੂਨ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫਤਾਰ ਕਰਨ ਦੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ, ਪੰਜਾਬੀਅਤ ਦੇ ਹੱਕਾਂ ਲਈ ਹਮੇਸ਼ਾ ਹੀ ਬਿਕਰਮ ਸਿੰਘ ਮਜੀਠੀਆ ਮੌਜੂਦਾ ਸਰਕਾਰ ਦੀਆਂ ਨਲਾਇਕੀਆਂ ਪਿਛਲੇ ਸਾਢੇ ਤਿੰਨ ਸਾਲ ਤੋਂ ਸਾਹਮਣੇ ਲਿਆਉਂਦੇ ਹੋਏ ਪੰਜਾਬ ਦੀ ਜਨਤਾ ਅੱਗੇ ਲਿਆ ਰਹੇ ਹਨ। ਅੱਜ ਜਿਸ ਤਰ੍ਹਾਂ ਸਰਦਾਰ ਮਜੀਠੀਆ ਦੇ ਅੰਮ੍ਰਿਤਸਰ ਗ੍ਰਹਿ ਵਿਖੇ ਵਿਜੀਲੈਂਸ ਵਲੋਂ ਬਿਨਾਂ ਕਿਸੇ ਸਬੂਤਾਂ ਦੇ ਰੇਡ ਕਰਕੇ ਘਰ ਦੇ ਵਿਚ ਉਨ੍ਹਾਂ ਦੀ ਪਤਨੀ ਵਿਧਾਇਕ ਗਨੀਵ ਕੌਰ ਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਧੱਕੇ ਮਾਰ ਕੇ ਸ. ਮਜੀਠੀਆ ਨੂੰ ਘਰੋਂ ਲੈ ਕੇ ਗਏ ਇਸ ਦਾ ਖਮਿਆਜ਼ਾ ਸਰਕਾਰ ਨੂੰ ਆਉਣ ਵਾਲੇ ਸਮੇਂ ਵਿਚ ਜ਼ਰੂਰ ਭੁਗਤਣਾ ਪਵੇਗਾ।

ਪਿਛਲੀ ਖ਼ਬਰ ਕਹੀ ਮਾਰ ਕੇ ਪਤਨੀ ਦਾ ਕਤਲ ਅਗਲੀ ਖ਼ਬਰ ਪੰਜਾਬ ਸਰਕਾਰ ਬਦਲੇ ਦੀ ਭਾਵਨਾ ਨਾਲ ਨਹੀਂ ਕਰਦੀ ਕੰਮ- ਅਮਨ ਅਰੋੜਾ