29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2025

ਬਿਕਰਮ ਮਜੀਠੀਆ ਦੇ ਘਰ ਵਿਜੀਲੈਂਂਸ ਦਾ ਛਾਪਾ ਮਰਵਾਉਣਾ ਬਦਲਾਖੋਰੀ ਦੀ ਨੀਤੀ- ਸੁਖਪਾਲ ਸਿੰਘ ਖਹਿਰਾ

ਭੁਲੱਥ, (ਕਪੂਰਥਲਾ), 25 ਜੂਨ (ਮੇਹਰ ਚੰਦ ਸਿੱਧੂ)- ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੇ ਘਰ ਵਿਜੀਲੈਂਸ ਦਾ ਛਾਪਾ....

ਅਜੀਤ ਡੈਸਕ 25-06-2025

ਭੁਲੱਥ, (ਕਪੂਰਥਲਾ), 25 ਜੂਨ (ਮੇਹਰ ਚੰਦ ਸਿੱਧੂ)- ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੇ ਘਰ ਵਿਜੀਲੈਂਸ ਦਾ ਛਾਪਾ ਮਰਵਾਉਣਾ, ਸਰਕਾਰ ਦੀ ਬਦਲਾਖੋਰੀ ਦੀ ਨੀਤੀ ਹੈ। ਉਨ੍ਹਾਂ ਕਿਹਾ ਕਿ ਇਹ ਛਾਪੇਮਾਰੀ ਇਕ ਦਹਿਸ਼ਤ ਪਾਉਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਇਕ ਚੁਣੀ ਹੋਈ ਵਿਧਾਇਕਾ ਹੈ, ਵਿਰੋਧੀਆਂ ਨਾਲ ਬਦਲਾਖੋਰੀ ਦੀ ਨੀਤੀ ਪੰਜਾਬ ਦੇ ਲੋਕਾਂ ਦੀ ਆਵਾਜ਼ ਬੰਦ ਕਰਾਉਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਜੇਕਰ ਮਜੀਠੀਆ ਦੀ ਜਾਇਦਾਦ ਦੀ ਗੱਲ ਹੈ, ਤਾਂ ਉਹ ਮਾਮਲਾ ਕੋਰਟ ਵਿਚ ਲਿਜਾ ਕੇ ਜਾਂਚ ਕਰਵਾਈ ਜਾ ਸਕਦੀ ਹੈ, ਲੇਕਿਨ ਜਿਹੜਾ ਇਹ ਬਿਨਾਂ ਕਿਸੇ ਵਰੰਟ ਦੇ ਵਿਜੀਲੈਂਸ ਦੇ ਛਾਪੇ ਮਰਵਾ ਦੇਣੇ ਬਹੁਤ ਹੀ ਨਿੰਦਣਯੋਗ ਕਾਰਨਾਮਾ ਹੈ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਭੇਦ ਭਾਵ ਦੇ ਸਾਰੀਆਂ ਪਾਰਟੀਆਂ ਦੇ ਆਗੂਆਂ ਨੂੰ ਅੱਗੇ ਆ ਕੇ ਬਦਲਾਖੋਰੀ ਦੀ ਨੀਤੀ ਖਿਲਾਫ਼ ਆਵਾਜ਼ ਉਠਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਬਹੁਤ ਵੱਡੇ ਵੱਡੇ ਘੁਟਾਲੇ ਹੋ ਰਹੇ ਹਨ, ਲੇਕਿਨ ਉਸ ਪਾਸੇ ਸਰਕਾਰ ਦਾ ਕੋਈ ਧਿਆਨ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਡੀ ਮਜੀਠੀਆ ਪਰਿਵਾਰ ਨਾਲ ਪੂਰੀ ਤਰ੍ਹਾਂ ਹਮਦਰਦੀ ਹੈ ਤੇ ਬਿਕਰਮ ਸਿੰਘ ਮਜੀਠੀਆ ਨਾਲ ਅਸੀਂ ਧੱਕੇਸ਼ਾਹੀ ਦੇ ਖਿਲਾਫ਼ ਡੱਟ ਕੇ ਖੜਾਂਗੇ।

ਪਿਛਲੀ ਖ਼ਬਰ ਅੱਜ ਦਾ ਦਿਨ ਰੌਸ਼ਨ ਦਿਨ ਵਜੋਂ ਜਾਵੇਗਾ ਜਾਣਿਆਂ- ਲਾਲ ਚੰਦ ਕਟਾਰੂਚੱਕ ਅਗਲੀ ਖ਼ਬਰ ਕਹੀ ਮਾਰ ਕੇ ਪਤਨੀ ਦਾ ਕਤਲ