29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2025

ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨ ਕਾਬੂ

ਭੁਲੱਥ, (ਕਪੂਰਥਲਾ) , 25 ਜੂਨ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ)- ਭੁਲੱਥ ਪੁਲਿਸ ਨੇ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰਨ ’ਚ ਸਫ਼ਲਤਾ....

ਅਜੀਤ ਡੈਸਕ 25-06-2025

ਭੁਲੱਥ, (ਕਪੂਰਥਲਾ) , 25 ਜੂਨ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ)- ਭੁਲੱਥ ਪੁਲਿਸ ਨੇ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰਨ ’ਚ ਸਫ਼ਲਤਾ ਹਾਸਿਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਭੁਲੱਥ ਕਰਨੈਲ ਸਿੰਘ ਨੇ ਦੱਸਿਆ ਕਿ ਥਾਣਾ ਮੁਖੀ ਭਲੱਥ ਸਬ ਇੰਸਪੈਕਟਰ ਰਣਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸੰਬੰਧ ਵਿਚ ਜਦੋਂ ਪਿੰਡ ਬਾਗੜੀਆਂ ਤੋਂ ਡਰੇਨ ਬੰਨ ’ਤੇ ਪਿੰਡ ਬੋਪਾਰਾਏ ਵੱਲ ਨੂੰ ਜਾ ਰਹੀ ਸੀ ਤਾਂ ਕੱਚੇ ਰਸਤੇ ’ਤੇ ਸਾਹਮਣੇ ਤੋਂ ਦੋ ਨੌਜਵਾਨ ਪੈਦਲ ਆਉਂਦੇ ਦਿਖਾਈ ਦਿੱਤੇ, ਜਿਨ੍ਹਾਂ ਨੇ ਪੁਲਿਸ ਪਾਰਟੀ ਨੂੰ ਨਜ਼ਦੀਕ ਆਉਂਦੇ ਦੇ ਕੇ ਘਬਰਾ ਕੇ ਆਪਣੀਆਂ ਜੇਬਾਂ ਵਿਚੋਂ ਇਕ ਇਕ ਲਿਫ਼ਾਫ਼ਾ ਕੱਢ ਕੇ ਉਨ੍ਹਾਂ ਨੂੰ ਕਿਨਾਰੇ ’ਤੇ ਸੁੱਟ ਦਿੱਤਾ, ਜਿਨ੍ਹਾਂ ਨੂੰ ਚੈੱਕ ਕਰਨ ’ਤੇ ਪੁਲਿਸ ਵਲੋਂ ਉਨ੍ਹਾਂ ਦੇ ਲਿਫ਼ਾਫ਼ੇ ਵਿਚੋਂ 11 ਗ੍ਰਾਮ ਹੈਰੋਇਨ ਅਤੇ 50 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।

ਪਿਛਲੀ ਖ਼ਬਰ ਸੋਨੀਆ ਮਾਨ ਹਲਕਾ ਰਾਜਾਸਾਂਸੀ ਦੇ ਇੰਚਾਰਜ ਨਿਯੁਕਤ ਅਗਲੀ ਖ਼ਬਰ ਏਜੰਸੀਆਂ ਰਾਹੀ ਧੀਆਂ ਭੈਣਾਂ ਨੂੰ ਡਰਾਉਣਾ ਧਮਕਾਉਣਾ ਪੰਜਾਬ ਦਾ ਸੱਭਿਆਚਾਰ ਨਹੀਂ-ਪਰਮਿੰਦਰ ਸਿੰਘ ਢੀਂਡਸਾ