ਚੰਡੀਗੜ੍ਹ, 26 ਜੂਨ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਜਿਨ੍ਹਾਂ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਡਰੱਗ ਮਨੀ ਨਾਲ ਜੁੜੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ, ਨੂੰ ਅੱਜ ਮੋਹਾਲੀ ਦੀ ਇਕ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਬੁੱਧਵਾਰ ਰਾਤ ਨੂੰ, ਮਜੀਠੀਆ ਦੇ ਵਕੀਲਾਂ ਨੇ ਅਦਾਲਤ ਤੋਂ ਇਜਾਜ਼ਤ ਮਿਲਣ ਤੋਂ ਬਾਅਦ ਇਕ ਘੰਟੇ ਲਈ ਉਨ੍ਹਾਂ ਨਾਲ ਮੁਲਾਕਾਤ ਕੀਤੀ। ਵਕੀਲਾਂ ਨੇ ਕਿਹਾ ਕਿ ਜਿਸ ਰਿਪੋਰਟ ਦੇ ਆਧਾਰ ’ਤੇ ਕੇਸ ਦਰਜ ਕੀਤਾ ਗਿਆ ਸੀ, ਉਸ ਨੂੰ ਸੁਪਰੀਮ ਕੋਰਟ ਪਹਿਲਾਂ ਹੀ ਰੱਦ ਕਰ ਚੁੱਕੀ ਹੈ।
ਤਾਜ਼ਾ ਖ਼ਬਰਾਂ
Free
ਬਿਕਰਮ ਸਿੰਘ ਮਜੀਠੀਆ ਨੂੰ ਅੱਜ ਕੀਤਾ ਜਾਵੇਗਾ ਅਦਾਲਤ ’ਚ ਪੇਸ਼
ਚੰਡੀਗੜ੍ਹ, 26 ਜੂਨ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਜਿਨ੍ਹਾਂ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਡਰੱਗ ਮਨੀ ਨਾਲ ਜੁੜੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ, ਨੂੰ ਅੱਜ ਮੋਹਾਲੀ ਦੀ ਇਕ....
ਅਜੀਤ ਡੈਸਕ
26-06-2025