01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2025

ਪੰਜਾਬ ਕੈਬਨਿਟ ਨੇ ਲਏ ਵੱਡੇ ਫ਼ੈਸਲੇ- ਅਮਨ ਅਰੋੜਾ

ਚੰਡੀਗੜ੍ਹ, 26 ਜੂਨ- ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਅਮਨ ਅਰੋੜਾ, ਤਰੁਣਪ੍ਰੀਤ ਸਿੰਘ ਸੌਂਧ, ਹਰਦੀਪ ਸਿੰਘ ਮੁੰਡੀਆ ਨਾਲ ਪਹੁੰਚੇ। ਜਾਣਕਾਰੀ ਦਿੰਦੇ ਹੋਏ ਅਮਨ ਅਰੋੜਾ ਨੇ ਕਿਹਾ ਕਿ....

ਅਜੀਤ ਡੈਸਕ 26-06-2025

ਚੰਡੀਗੜ੍ਹ, 26 ਜੂਨ- ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਅਮਨ ਅਰੋੜਾ, ਤਰੁਣਪ੍ਰੀਤ ਸਿੰਘ ਸੌਂਧ, ਹਰਦੀਪ ਸਿੰਘ ਮੁੰਡੀਆ ਨਾਲ ਪਹੁੰਚੇ। ਜਾਣਕਾਰੀ ਦਿੰਦੇ ਹੋਏ ਅਮਨ ਅਰੋੜਾ ਨੇ ਕਿਹਾ ਕਿ ਅੱਜ 2 ਵੱਡੇ ਫੈਸਲੇ ਲਏ ਗਏ ਹਨ, ਜਿਨ੍ਹਾਂ ਵਿਚ ਉਦਯੋਗਿਕ ਪਲਾਟਾਂ ਨੂੰ ਫੋਕਲ ਪੁਆਇੰਟਾਂ ਵਿਚ ਬਦਲਣ ਦੀ ਲੰਬੇ ਸਮੇਂ ਤੋਂ ਮੰਗ ਸੀ, ਜਿਸ ਤਹਿਤ ਉਦਯੋਗ ਖੇਤਰ ਦੇ ਸਾਰੇ ਪਲਾਟਾਂ ਲਈ ਸੀ.ਐਲ.ਯੂ. ਦੀ ਆਗਿਆ ਦਿੱਤੀ ਗਈ ਹੈ, ਜਿਸ ਵਿਚ ਕੋਈ ਵੀ ਵਪਾਰਕ, ​​ਹਸਪਤਾਲ, ਹੋਟਲ ਜਾਂ ਉਦਯੋਗਿਕ ਵਰਕਰ ਘਰ ਜਾਂ ਹੋਸਟਲ, ਸੰਸਥਾ ਬਣਾਉਣਾ ਚਾਹੁੰਦਾ ਹੈ, ਇਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਵਿਚ 1 ਹਜ਼ਾਰ ਗਜ਼ ਤੋਂ 10 ਹਜ਼ਾਰ ਗਜ਼ ਤੱਕ ਦੇ ਪਲਾਟ ਸ਼ਾਮਿਲ ਹਨ। 40 ਹਜ਼ਾਰ ਗਜ਼ ਦੇ ਉਦਯੋਗਿਕ ਪਲਾਟਾਂ ਨੂੰ ਉਦਯੋਗਿਕ ਪਾਰਕਾਂ ਵਿਚ ਬਦਲਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ, ਜਿਸ ਵਿਚ ਇਕ ਨਵੀਂ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਦੂਜਾ ਵੱਡਾ ਫੈਸਲਾ ਇਹ ਲਿਆ ਗਿਆ ਹੈ ਕਿ ਉਦਯੋਗ ਨਾਲ ਸੰਬੰਧਿਤ ਲੀਜ਼ ਹੋਲਡ ਜਾਇਦਾਦ ਨੂੰ ਫ੍ਰੀ ਹੋਲਡ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ: ਦੋਹਾਂ ਧਿਰਾਂ ਵਲੋਂ ਦਲੀਲਾਂ ਪੇਸ਼ ਅਗਲੀ ਖ਼ਬਰ ‘ਆਪ’ ਵਿਰੋਧੀ ਧਿਰ ਨੂੰ ਚੁੱਪ ਕਰਵਾਉਣ ਲਈ ਕਰ ਰਹੀ ਹੈ ਓਵਰਟਾਈਮ- ਜੈਵੀਰ ਸ਼ੇਰਗਿੱਲ