ਬੀਜਿੰਗ, 26 ਜੂਨ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਚੀਨ ਵਿਚ ਹੋਈ ਸ਼ੰਘਾਈ ਸਹਿਯੋਗ ਸੰਗਠਨ ਦੇ ਰੱਖਿਆ ਮੰਤਰੀਆਂ ਦੀ ਮੀਟਿੰਗ ਵਿਚ ਭਾਰਤ ਨੇ ਇਕ ਵਾਰ ਫਿਰ ਅੱਤਵਾਦ ਦੇ ਮੁੱਦੇ ’ਤੇ ਆਪਣਾ ਸਖ਼ਤ ਸਟੈਂਡ ਸਪੱਸ਼ਟ ਕੀਤਾ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਾਂਝੇ ਬਿਆਨ ’ਤੇ ਦਸਤਖਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ, ਕਿਉਂਕਿ ਇਸ ਵਿਚ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਹਾਲ ਹੀ ਵਿਚ ਹੋਏ ਅੱਤਵਾਦੀ ਹਮਲੇ ਦਾ ਜ਼ਿਕਰ ਵੀ ਨਹੀਂ ਕੀਤਾ ਗਿਆ ਸੀ, ਜਿਸ ਵਿਚ 26 ਲੋਕ ਮਾਰੇ ਗਏ ਸਨ। ਨਤੀਜੇ ਵਜੋਂ, ਸੰਮੇਲਨ ਤੋਂ ਬਾਅਦ ਕੋਈ ਸਾਂਝਾ ਬਿਆਨ ਜਾਰੀ ਨਹੀਂ ਕੀਤਾ ਗਿਆ। ਜਾਣਕਾਰੀ ਅਨੁਸਾਰ ਭਾਰਤ ਸਾਂਝੇ ਦਸਤਾਵੇਜ਼ ਦੀ ਭਾਸ਼ਾ ਤੋਂ ਸੰਤੁਸ਼ਟ ਨਹੀਂ ਹੈ, ਕਿਉਂਕਿ ਇਸ ਵਿਚ ਪਾਕਿਸਤਾਨ ਵਿਚ ਵਾਪਰੀਆਂ ਘਟਨਾਵਾਂ ਦਾ ਜ਼ਿਕਰ ਸੀ।
ਤਾਜ਼ਾ ਖ਼ਬਰਾਂ
Free
ਰਾਜਨਾਥ ਸਿੰਘ ਨੇ ਐਸ.ਸੀ.ਓ. ਵਿਖੇ ਸਾਂਝਾ ਬਿਆਨ ’ਤੇ ਨਹੀਂ ਕੀਤੇ ਦਸਤਖ਼ਤ
ਬੀਜਿੰਗ, 26 ਜੂਨ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਚੀਨ ਵਿਚ ਹੋਈ ਸ਼ੰਘਾਈ ਸਹਿਯੋਗ ਸੰਗਠਨ ਦੇ ਰੱਖਿਆ ਮੰਤਰੀਆਂ ਦੀ ਮੀਟਿੰਗ ਵਿਚ ਭਾਰਤ ਨੇ ਇਕ ਵਾਰ ਫਿਰ ਅੱਤਵਾਦ....
ਅਜੀਤ ਡੈਸਕ
26-06-2025