02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2025

ਕੈਬਨਿਟ ਨੇ ਹਰਿਆਣਾ ਸਿਵਲ ਸੇਵਾਵਾਂ ਨਿਯਮਾਂ 2016 'ਚ ਸੋਧਾਂ ਨੂੰ ਦਿੱਤੀ ਮਨਜ਼ੂਰੀ

ਚੰਡੀਗੜ੍ਹ, 26 ਜੂਨ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕੈਬਨਿਟ ਨੇ ਹਰਿਆਣਾ ਸਿਵਲ ਸੇਵਾਵਾਂ...

ਅਜੀਤ ਡੈਸਕ 26-06-2025

ਚੰਡੀਗੜ੍ਹ, 26 ਜੂਨ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕੈਬਨਿਟ ਨੇ ਹਰਿਆਣਾ ਸਿਵਲ ਸੇਵਾਵਾਂ, ਨਿਯਮਾਂ 2016 ਵਿਚ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮ੍ਰਿਤਕ ਕਰਮਚਾਰੀ ਦੇ ਪਰਿਵਾਰ ਲਈ ਦੋ ਸਾਲਾਂ ਲਈ ਰਿਹਾਇਸ਼ ਦੀ ਸਹੂਲਤ ਯਕੀਨੀ ਬਣਾਈ ਗਈ ਹੈ। ਸੇਵਾ ਦੌਰਾਨ ਕਿਸੇ ਸਰਕਾਰੀ ਕਰਮਚਾਰੀ ਦੀ ਮੌਤ ਹੋਣ ਦੀ ਸੂਰਤ ਵਿਚ, ਮ੍ਰਿਤਕ ਦੇ ਪਰਿਵਾਰ ਨੂੰ ਦੋ ਸਾਲਾਂ ਦੀ ਮਿਆਦ ਲਈ ਰਿਹਾਇਸ਼ ਭੱਤਾ ਮਿਲੇਗਾ। ਇਸ ਤੋਂ ਇਲਾਵਾ ਪਰਿਵਾਰ ਆਮ ਲਾਇਸੈਂਸ ਫੀਸ ਦਾ ਭੁਗਤਾਨ ਕਰਕੇ ਦੋ ਸਾਲਾਂ ਲਈ ਸਰਕਾਰੀ ਰਿਹਾਇਸ਼ ਨੂੰ ਬਰਕਰਾਰ ਰੱਖ ਸਕਦਾ ਹੈ।
 

ਪਿਛਲੀ ਖ਼ਬਰ ਪਿੰਡ ਖੈਰੇ ਕੇ ਉਤਾੜ ਦਾ ਨੌਜਵਾਨ ਹੋਇਆ ਲਾਪਤਾ ਅਗਲੀ ਖ਼ਬਰ ਏਸ਼ੀਅਨ ਸਕੁਐਸ਼ ਡਬਲਜ਼ ਚੈਂਪੀਅਨਸ਼ਿਪ 2025: ਅਨਾਹਤ-ਅਭੈ ਨੇ 2-2 ਖਿਤਾਬ, ਭਾਰਤ ਨੇ ਤਿੰਨ ਸੋਨ ਤਗਮੇ ਜਿੱਤੇ