02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2025

ਪਿੰਡ ਖੈਰੇ ਕੇ ਉਤਾੜ ਦਾ ਨੌਜਵਾਨ ਹੋਇਆ ਲਾਪਤਾ

ਗੁਰੂਹਰਸਹਾਏ, 26 ਜੂਨ (ਕਪਿਲ ਕੰਧਾਰੀ)-ਗੁਰੂਹਰਸਹਾਏ ਨਾਲ ਲੱਗਦੇ ਪਿੰਡ ਖੈਰੇ ਕੇ ਉਤਾੜ ਦਾ 23 ਸਾਲਾ ਨੌਜਵਾਨ...

ਅਜੀਤ ਡੈਸਕ 26-06-2025

ਗੁਰੂਹਰਸਹਾਏ, 26 ਜੂਨ (ਕਪਿਲ ਕੰਧਾਰੀ)-ਗੁਰੂਹਰਸਹਾਏ ਨਾਲ ਲੱਗਦੇ ਪਿੰਡ ਖੈਰੇ ਕੇ ਉਤਾੜ ਦਾ 23 ਸਾਲਾ ਨੌਜਵਾਨ ਅੰਮ੍ਰਿਤਪਾਲ ਸਿੰਘ ਦੀ ਲਾਪਤਾ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ,  ਇਸ ਸਬੰਧੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਜੁਗਰਾਜ ਸਿੰਘ ਪੁੱਤਰ ਅਜੀਤ ਸਿੰਘ ਨੇ ਥਾਣਾ ਗੁਰੂਹਰਸਹਾਏ ਵਿਖੇ ਦਰਖਾਸਤ ਦੇ ਕੇ ਦੱਸਿਆ ਕਿ ਉਸ ਦੀ ਜ਼ਮੀਨ ਹਿੰਦ-ਪਾਕਿ ਸਰਹੱਦ ’ਤੇ ਕੰਢਿਆਲੀ ਤਾਰ ਤੋਂ ਪਾਰ ਹੈ ਤੇ ਉਸ ਦਾ ਲੜਕਾ, ਬੀਤੇ ਦਿਨ ਦੁਪਹਿਰ ਕਰੀਬ 12 ਵਜੇ ਕੰਢਿਆਲੀ ਤਾਰ ਤੋਂ ਪਾਰ ਖੇਤੀ ਲਈ ਗਿਆ ਸੀ ਪਰ ਸ਼ਾਮ ਤੱਕ ਜਦੋਂ ਉਹ ਵਾਪਸ ਨਾ ਆਇਆ ਤਾਂ ਉਨ੍ਹਾਂ ਬੀ.ਐਸ.ਐਫ. ਅਧਿਕਾਰੀਆਂ ਨਾਲ ਸੰਪਰਕ ਕੀਤਾ। ਬੀ.ਐਸ.ਐਫ. ਅਧਿਕਾਰੀਆਂ ਵਲੋਂ ਖੋਜ ਕਰਨ ’ਤੇ ਪਾਇਆ ਗਿਆ ਕਿ ਅੰਮ੍ਰਿਤਪਾਲ ਸਿੰਘ ਦੀ ਪੈੜ ਪਾਕਿਸਤਾਨ ਵੱਲ ਜਾਂਦੀ ਪਾਈ ਗਈ ਹੈ।

ਉਧਰ ਬੀ.ਐਸ.ਐਫ.  160 ਬਟਾਲੀਅਨ ਦੇ ਕੰਪਨੀ ਕਮਾਂਡਰ ਵਲੋਂ ਵੀ ਅੰਮ੍ਰਿਤਪਾਲ ਸਿੰਘ ਦੇ ਪਾਕਿਸਤਾਨ ਬਾਰਡਰ ਲੰਘਣ ਦੀ ਸੰਭਾਵਨਾ ਨੂੰ ਲੈ ਕੇ ਥਾਣਾ ਗੁਰੂਹਰਸਹਾਏ ਨੂੰ ਪੱਤਰ ਲਿਖ ਕੇ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਥਾਣਾ ਗੁਰੂਹਰਸਹਾਏ ਦੇ ਥਾਣਾ ਮੁਖੀ ਜਸਵਿੰਦਰ ਸਿੰਘ ਬਰਾੜ ਨਾਲ ਗੱਲਬਾਤ ਕੀਤੀ ਤਾਂ ਉਨ੍ਹਾ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇ ਪਿਤਾ ਵਲੋਂ ਆਪਣੇ ਲੜਕੇ ਦੀ ਗੁੰਮਸ਼ੁਦਗੀ ਦੀ ਦਰਖਾਸਤ ਸਾਨੂੰ ਦਿੱਤੀ ਗਈ ਹੈ ਅਤੇ ਬੀ.ਐਸ.ਐਫ. ਅਧਿਕਾਰੀਆਂ ਵਲੋਂ ਸਾਨੂੰ ਸੂਚਨਾ ਦਿੱਤੀ ਗਈ ਹੈ ਅਤੇ ਸਾਡੇ ਵਲੋਂ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। 

ਪਿਛਲੀ ਖ਼ਬਰ ਸ਼ੁਭਾਂਸ਼ੂ ਸ਼ੁਕਲਾ ਪੁਲਾੜ ਦੀ ਯਾਤਰਾ ਕਰਨ ਵਾਲੇ 634ਵੇਂ ਪੁਲਾੜ ਯਾਤਰੀ ਬਣੇ ਅਗਲੀ ਖ਼ਬਰ ਕੈਬਨਿਟ ਨੇ ਹਰਿਆਣਾ ਸਿਵਲ ਸੇਵਾਵਾਂ ਨਿਯਮਾਂ 2016 'ਚ ਸੋਧਾਂ ਨੂੰ ਦਿੱਤੀ ਮਨਜ਼ੂਰੀ