03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2025

ਸਾਬਕਾ ਡੀ.ਜੀ.ਪੀ. ਸਿਧਾਰਥ ਚਟੋਪਾਧਿਆਏ ਡਰੱਗ ਮਨੀ ਮਾਮਲੇ ’ਚ ਬਿਆਨ ਦਰਜ ਕਰਵਾਉਣ ਲਈ ਹੋਏ ਸਹਿਮਤ

ਚੰਡੀਗੜ੍ਹ, 27 ਜੂਨ (ਸੰਦੀਪ)- ਡਰੱਗ ਮਨੀ ਮਾਮਲੇ ਵਿਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਸਾਬਕਾ ਡੀ.ਜੀ.ਪੀ. ਸਿਧਾਰਥ ਚਟੋਪਾਧਿਆਏ ਡਰੱਗ ਮਨੀ ਮਾਮਲੇ ਦੀ....

ਅਜੀਤ ਡੈਸਕ 27-06-2025

ਚੰਡੀਗੜ੍ਹ, 27 ਜੂਨ (ਸੰਦੀਪ)- ਡਰੱਗ ਮਨੀ ਮਾਮਲੇ ਵਿਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਮਾਮਲੇ ’ਚ ਵੱਡੀ ਖ਼ਬਰ ਸਾਹਮਣੇ ਆਈ ਹੈ। ਸਾਬਕਾ ਡੀ.ਜੀ.ਪੀ. ਸਿਧਾਰਥ ਚਟੋਪਾਧਿਆਏ ਡਰੱਗ ਮਨੀ ਮਾਮਲੇ ਦੀ ਜਾਂਚ ਵਿਚ ਸ਼ਾਮਿਲ ਹੋ ਗਏ ਹਨ। ਸਾਬਕਾ ਡੀ.ਜੀ.ਪੀ. ਵਿਜੀਲੈਂਸ ਵਿਚ ਆਪਣੇ ਬਿਆਨ ਦਰਜ ਕਰਨ ਲਈ ਸਹਿਮਤ ਹੋ ਗਏ ਹਨ। ਵਿਜੀਲੈਂਸ ਨੇ ਸਾਬਕਾ ਡੀ.ਜੀ.ਪੀ. ਨੂੰ ਮਜੀਠੀਆ ਵਿਰੁੱਧ ਚੱਲ ਰਹੀ ਜਾਂਚ ਵਿਚ ਸ਼ਾਮਿਲ ਹੋਣ ਲਈ ਬੁਲਾਇਆ ਸੀ। ਉਹ ਅੱਜ ਦੁਪਹਿਰ 2 ਵਜੇ ਵਿਜੀਲੈਂਸ ਅਧਿਕਾਰੀਆਂ ਦੇ ਸਾਹਮਣੇ ਆਪਣਾ ਬਿਆਨ ਦਰਜ ਕਰਵਾਉਣਗੇ। ਦੱਸ ਦੇਈਏ ਕਿ ਬਿਕਰਮ ਮਜੀਠੀਆ ਵਿਰੁੱਧ ਡਰੱਗਜ਼ ਕੇਸ ਦੀ ਜਾਂਚ ਉਦੋਂ ਹੋਈ ਸੀ, ਜਦੋਂ ਸਿਧਾਰਥ ਚਟੋਪਾਧਿਆਏ ਡੀ.ਜੀ.ਪੀ. ਸਨ। ਜਾਣਕਾਰੀ ਅਨੁਸਾਰ ਸਾਬਕਾ ਡੀ.ਜੀ.ਪੀ. ਚਟੋਪਾਧਿਆਏ ਮਜੀਠੀਆ ਦੇ ਡਰੱਗ ਕਾਰੋਬਾਰ ਨਾਲ ਸੰਬੰਧਾਂ ਬਾਰੇ ਕਈ ਮਹੱਤਵਪੂਰਨ ਖੁਲਾਸੇ ਕਰ ਸਕਦੇ ਹਨ। ਸਾਬਕਾ ਡੀ.ਜੀ.ਪੀ. ਦੁਪਹਿਰ 2 ਵਜੇ ਪੰਜਾਬ ਪੁਲਿਸ ਅਫਸਰ ਇੰਸਟੀਚਿਊਟ, ਚੰਡੀਗੜ੍ਹ ਵਿਚ ਆਪਣਾ ਬਿਆਨ ਦਰਜ ਕਰਵਾਉਣਗੇ।

ਪਿਛਲੀ ਖ਼ਬਰ ਅੱਜ ਤੋਂ ਸ਼ੁਰੂ ਹੋਵੇਗੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ ਅਗਲੀ ਖ਼ਬਰ ਪੰਜਾਬੀ ਪਰਿਵਾਰ ਦੇ ਘਰ ਨੂੰ ਲੱਗੀ ਅੱਗ, ਪਿਓ-ਧੀ ਦੀ ਮੌਤ