ਨਵੀਂ ਦਿੱਲੀ, 27 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਗਵਾਨ ਜਗਨਨਾਥ ਦੀ ਰਥ ਯਾਤਰਾ ਦੇ ਮੌਕੇ ’ਤੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਸੋਸ਼ਲ ਮੀਡੀਆ ਪਲੇਟਫਾਰਮ ’ਤੇ ਸਾਂਝੀ ਕੀਤੀ ਗਈ ਇਕ ਪੋਸਟ ਵਿਚ, ਪ੍ਰਧਾਨ ਮੰਤਰੀ ਨੇ ਲਿਖਿਆ ਕਿ ਭਗਵਾਨ ਜਗਨਨਾਥ ਦੀ ਰਥ ਯਾਤਰਾ ਦੇ ਪਵਿੱਤਰ ਮੌਕੇ ’ਤੇ, ਮੈਂ ਸਾਰੇ ਸਾਥੀ ਨਾਗਰਿਕਾਂ ਨੂੰ ਆਪਣੀਆਂ ਦਿਲੋਂ ਸ਼ੁਭਕਾਮਨਾਵਾਂ ਦਿੰਦਾ ਹਾਂ। ਆਸਥਾ ਅਤੇ ਸ਼ਰਧਾ ਦਾ ਇਹ ਬ੍ਰਹਮ ਤਿਉਹਾਰ ਸਾਰਿਆਂ ਦੇ ਜੀਵਨ ਵਿਚ ਖੁਸ਼ੀ, ਖੁਸ਼ਹਾਲੀ, ਚੰਗੀ ਕਿਸਮਤ ਅਤੇ ਸ਼ਾਨਦਾਰ ਸਿਹਤ ਲਿਆਵੇ। ਜੈ ਜਗਨਨਾਥ! ਰੱਥ ਯਾਤਰਾ, ਜੋ ਮੁੱਖ ਤੌਰ ’ਤੇ ਓਡੀਸ਼ਾ ਦੇ ਪੁਰੀ ਵਿਚ ਮਨਾਈ ਜਾਂਦੀ ਹੈ, ਭਗਵਾਨ ਜਗਨਨਾਥ ਦੀ ਆਪਣੇ ਭੈਣਾਂ-ਭਰਾਵਾਂ ਬਲਭਦਰ ਅਤੇ ਸੁਭਦਰਾ ਨਾਲ ਗੁੰਡੀਚਾ ਮੰਦਰ ਦੀ ਸਾਲਾਨਾ ਯਾਤਰਾ ਨੂੰ ਦਰਸਾਉਂਦੀ ਹੈ।
ਤਾਜ਼ਾ ਖ਼ਬਰਾਂ
Free
ਪ੍ਰਧਾਨ ਮੰਤਰੀ ਮੋਦੀ ਨੇ ਭਗਵਾਨ ਜਗਨਨਾਥ ਰਥ ਯਾਤਰਾ ’ਤੇ ਦਿੱਤੀਆਂ ਵਧਾਈਆਂ
ਨਵੀਂ ਦਿੱਲੀ, 27 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਗਵਾਨ ਜਗਨਨਾਥ ਦੀ ਰਥ ਯਾਤਰਾ ਦੇ ਮੌਕੇ ’ਤੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਸੋਸ਼ਲ ਮੀਡੀਆ ਪਲੇਟਫਾਰਮ....
ਅਜੀਤ ਡੈਸਕ
27-06-2025