03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2025

ਗਿਆਨੀ ਗੜਗੱਜ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਜੋੜਾ ਘਰ ’ਚ ਕੀਤੀ ਸੇਵਾ

ਅੰਮ੍ਰਿਤਸਰ, 27 ਜੂਨ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜੋੜਾ ਘਰ ਵਿਖੇ...

ਅਜੀਤ ਡੈਸਕ 27-06-2025

ਅੰਮ੍ਰਿਤਸਰ, 27 ਜੂਨ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜੋੜਾ ਘਰ ਵਿਖੇ ਸੇਵਾ ਕੀਤੀ। ਇਸ ਮੌਕੇ ਉਨ੍ਹਾਂ ਨੇ ਸਿੱਖੀ ਦਾ ਪ੍ਰਚਾਰ ਕਰਦਿਆਂ ਸੰਗਤ ਨੂੰ ਸਿੱਖੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਜਥੇਦਾਰ ਗੜਗੱਜ ਨੇ ਦੇਖਿਆ ਕਿ ਆਪਣੇ ਮਾਪਿਆਂ ਨਾਲ ਜੋੜਾ ਜਮਾਂ ਕਰਵਾਉਣ ਆਉਂਦੇ ਕਈ ਸਿੱਖ ਬੱਚਿਆਂ ਨੇ ਹੱਥਾਂ ਵਿਚ ਕੜੇ ਨਹੀਂ ਪਾਏ ਸਨ, ਇਸ ਲਈ ਉਨ੍ਹਾਂ ਨੇ ਬੱਚਿਆਂ ਨੂੰ ਤੇ ਉਨ੍ਹਾਂ ਦੇ ਮਾਪਿਆਂ ਨੂੰ ਸਿੱਖ ਕਕਾਰ ਕੜਾ ਪਾਉਣ ਦੀ ਪ੍ਰੇਰਣਾ ਦਿੱਤੀ। ਜਥੇਦਾਰ ਗੜਗੱਜ ਨੇ ਪਤਿਤ ਸਿੱਖ ਨੌਜਵਾਨਾਂ ਨੂੰ ਦਾਹੜੇ ਰੱਖਣ ਤੇ ਦਸਤਾਰਾਂ ਸਜਾਉਣ ਲਈ ਪ੍ਰੇਰਿਆ।

ਪਿਛਲੀ ਖ਼ਬਰ ਐਮ.ਐਲ.ਏ. ਡਾ. ਕਸ਼ਮੀਰ ਸਿੰਘ ਸੋਹਲ ਦਾ ਦਿਹਾਂਤ ਅਗਲੀ ਖ਼ਬਰ ਬਿਜਲੀ ਦਾ ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ