04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2025

ਮੈਂ ਆਪਣੀ ਸਾਰੀ ਡਿਟੇਲ ਵਿਜੀਲੈਂਸ ਨੂੰ ਦੇ ਦਿੱਤੀ- ਸਿਧਾਰਥ ਚਟੋਪਾਧਿਆਏ

ਚੰਡੀਗੜ੍ਹ, 27 ਜੂਨ (ਕਪਿਲ ਵਧਵਾ)- ਸਾਬਕਾ ਡੀ.ਜੀ.ਪੀ. ਸਿਧਾਰਥ ਚਟੋਪਾਧਿਆਏ ਨੇ ਮਜੀਠੀਆ ਮਾਮਲੇ ਵਿਚ ਆਪਣੇ ਬਿਆਨ ਦਰਜ ਕਰਵਾਏ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ...

ਅਜੀਤ ਡੈਸਕ 27-06-2025

ਚੰਡੀਗੜ੍ਹ, 27 ਜੂਨ (ਕਪਿਲ ਵਧਵਾ)- ਸਾਬਕਾ ਡੀ.ਜੀ.ਪੀ. ਸਿਧਾਰਥ ਚਟੋਪਾਧਿਆਏ ਨੇ ਮਜੀਠੀਆ ਮਾਮਲੇ ਵਿਚ ਆਪਣੇ ਬਿਆਨ ਦਰਜ ਕਰਵਾਏ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਬਹੁਤ ਮਾੜੇ ਹੋ ਗਏ ਹਨ। ਇੱਥੇ ਉਦਯੋਗ ਅਤੇ ਨਿਵੇਸ਼ ਕਰਨ ਲਈ ਕੋਈ ਵੀ ਰਾਜ਼ੀ ਨਹੀਂ ਹੋ ਰਿਹਾ ਕਿਉਂਕਿ ਇਸ ਦਾ ਪ੍ਰਮੁੱਖ ਕਾਰਨ ਨਸ਼ਾ ਹੈ। ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਹੁਕਮਾਂ ਅਨੁਸਾਰ ਨਸ਼ਿਆਂ ਵਿਰੁੱਧ ਕਾਰਵਾਈ ਵਿਚ ਬਿਕਰਮ ਸਿੰਘ ਮਜੀਠੀਆ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਵਿਚ ਵੀ ਕਈ ਕਾਲੀਆਂ ਭੇਡਾਂ ਹਨ, ਜੋ ਨਸ਼ੇ ਦੇ ਕਾਰੋਬਾਰ ’ਚ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਮੈਂ ਆਪਣੀ ਸਾਰੀ ਡਿਟੇਲ ਵਿਜੀਲੈਂਸ ਨੂੰ ਸੌਂਪ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਨਸ਼ੇ ਦੇ ਕਾਰੋਬਾਰ ਨੂੰ ਰੋਕਣ ਲਈ ਪੂਰੀ ਜ਼ਿੰਮੇਵਾਰੀ ਨਾਲ ਕੰਮ ਕਰ ਰਹੀ ਹੈ।

ਪਿਛਲੀ ਖ਼ਬਰ ਭਰਤੀ ਕਮੇਟੀ ਤੇ ਅਕਾਲੀ ਦਲ ਵਾਰਿਸ ਪੰਜਾਬ ਦੀ ਹੋਈ ਮੀਟਿੰਗ ਅਗਲੀ ਖ਼ਬਰ ਮਹਿਲ ਕਲਾਂ ਵਿਖੇ ਮਜ਼ਦੂਰਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਧਰਨਾ