ਕਰਨਾਲ, 27 ਜੂਨ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਦਾਦੂਵਾਲ ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ ਦਾ ਨਾਂਅ ਬਦਲ ਕੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂਅ 'ਤੇ ਰੱਖੇ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਨੇ ਦੇਸ਼ ਨੂੰ ਇਕ ਕਾਲੇ ਅਧਿਆਏ ਵਜੋਂ ਐਮਰਜੈਂਸੀ ਦਾ ਦਰਦ ਦਿੱਤਾ। ਉਨ੍ਹਾਂ ਨੇ ਤਾਨਾਸ਼ਾਹ ਸ਼ਾਸਕ ਵਜੋਂ ਲੋਕਤੰਤਰ ਦਾ ਗਲਾ ਘੋਟਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ ਦਾ ਨਾਂਅ ਬਦਲ ਕੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂਅ 'ਤੇ ਰੱਖੇ।
ਤਾਜ਼ਾ ਖ਼ਬਰਾਂ
Free
ਕੇਂਦਰ ਸਰਕਾਰ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਦਾ ਨਾਂਅ ਬਦਲ ਕੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂਅ 'ਤੇ ਰੱਖੇ - ਦਾਦੂਵਾਲ
ਕਰਨਾਲ, 27 ਜੂਨ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀ ਧਰਮ...
ਅਜੀਤ ਡੈਸਕ
27-06-2025