04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2025

ਛੋਟੇ ਹਾਥੀ ਤੇ ਮੋਟਰਸਾਈਕਲ ਦੀ ਟੱਕਰ 'ਚ ਨੌਜਵਾਨ ਦੀ ਮੌਤ

ਕਪੂਰਥਲਾ, 27 ਜੂਨ (ਅਮਨਜੋਤ ਸਿੰਘ ਵਾਲੀਆ)-ਗੋਇੰਦਵਾਲ ਸਾਹਿਬ ਰੋਡ 'ਤੇ ਨਵਾਂ ਪਿੰਡ ਗੇਟਵਾਲਾ...

ਅਜੀਤ ਡੈਸਕ 27-06-2025

ਕਪੂਰਥਲਾ, 27 ਜੂਨ (ਅਮਨਜੋਤ ਸਿੰਘ ਵਾਲੀਆ)-ਗੋਇੰਦਵਾਲ ਸਾਹਿਬ ਰੋਡ 'ਤੇ ਨਵਾਂ ਪਿੰਡ ਗੇਟਵਾਲਾ ਨਜ਼ਦੀਕ ਮੋਟਰਸਾਈਕਲ ਤੇ ਛੋਟੇ ਹਾਥੀ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਉਸ ਦਾ ਦੂਸਰਾ ਸਾਥੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਦੇ ਏ.ਐਸ.ਆਈ. ਜਸਵੀਰ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ਚਾਲਕ ਹਰਪ੍ਰੀਤ ਸਿੰਘ ਪੁੱਤਰ ਮਲਕੀਤ ਸਿੰਘ ਆਪਣੇ ਸਾਥੀ ਬਲਜਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀਆਨ ਉੱਚਾ ਕਪੂਰਥਲਾ ਤੋਂ ਵਾਪਸ ਆਪਣੇ ਪਿੰਡ ਉੱਚਾ ਵੱਲ ਨੂੰ ਜਾ ਰਹੇ ਸੀ, ਜਦੋਂ ਉਹ ਨਵਾਂ ਪਿੰਡ ਗੇਟਵਾਲਾ ਵਿਖੇ ਪਹੁੰਚੇ ਤਾਂ ਉਨ੍ਹਾਂ ਦੀ ਟੱਕਰ ਛੋਟੇ ਹਾਥੀ ਨਾਲ ਹੋ ਗਈ, ਜਿਸ ਕਾਰਨ ਮੋਟਰਸਾਈਕਲ ਚਾਲਕ ਹਰਪ੍ਰੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਉਸ ਦਾ ਦੂਸਰਾ ਸਾਥੀ ਬਲਜਿੰਦਰ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ। ਜਿਥੇ ਡਿਊਟੀ ਡਾਕਟਰ ਵਲੋਂ ਜ਼ਖਮੀ ਨੌਜਵਾਨ ਦਾ ਇਲਾਜ ਜਾਰੀ ਹੈ ਅਤੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਰਖਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਉਪਰੰਤ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕੀਤੀ ਜਾਵੇਗੀ। 

ਪਿਛਲੀ ਖ਼ਬਰ ਰਾਜੂ ਖੰਨਾ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਨਿਯੁਕਤ ਅਗਲੀ ਖ਼ਬਰ ਕੇਂਦਰ ਸਰਕਾਰ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਦਾ ਨਾਂਅ ਬਦਲ ਕੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂਅ 'ਤੇ ਰੱਖੇ -...