04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2025

ਰਾਜੂ ਖੰਨਾ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਨਿਯੁਕਤ

ਅਮਲੋਹ, 27 ਜੂਨ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਲੀਡਰਸ਼ਿਪ...

ਅਜੀਤ ਡੈਸਕ 27-06-2025

ਅਮਲੋਹ, 27 ਜੂਨ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਲੀਡਰਸ਼ਿਪ ਵਲੋਂ ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਪਾਰਟੀ ਲਈ ਨਿਭਾਈਆਂ ਗਈਆਂ ਸੇਵਾਵਾਂ ਨੂੰ ਦੇਖਦੇ ਹੋਏ ਰਾਜੂ ਖੰਨਾ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਦਾ ਹਲਕਾ ਅਮਲੋਹ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵਲੋਂ ਸਵਾਗਤ ਕੀਤਾ ਗਿਆ ਅਤੇ ਰਾਜੂ ਖੰਨਾ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਰਾਜੂ ਖੰਨਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਲੀਡਰਸ਼ਿਪ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਕਿਹਾ ਕਿ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਇਆ ਜਾਵੇਗਾ ਅਤੇ ਪਾਰਟੀ ਨੂੰ ਹੋਰ ਜ਼ਿਆਦਾ ਮਜ਼ਬੂਤ ਕੀਤਾ ਜਾਵੇਗਾ। 

ਪਿਛਲੀ ਖ਼ਬਰ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਪ੍ਰਵਾਸੀ ਕਾਰੋਬਾਰੀ ਤੋਂ ਸਾਢੇ 4 ਲੱਖ ਦੀ ਲੁੱਟ ਅਗਲੀ ਖ਼ਬਰ ਛੋਟੇ ਹਾਥੀ ਤੇ ਮੋਟਰਸਾਈਕਲ ਦੀ ਟੱਕਰ 'ਚ ਨੌਜਵਾਨ ਦੀ ਮੌਤ