04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2025

ਕੋਰ ਕਮੇਟੀ ਦਾ ਮੈਂਬਰ ਨਿਯੁਕਤ ਹੋਣ 'ਤੇ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ - ਦਰਬਾਰਾ ਸਿੰਘ ਗੁਰੂ

ਖਮਾਣੋਂ, 27 ਜੂਨ (ਮਨਮੋਹਣ ਸਿੰਘ ਕਲੇਰ)-ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਬੱਸੀ ਪਠਾਣਾਂ ਅਤੇ ਸੀਨੀਅਰ ਅਕਾਲੀ ਆਗੂ ਨੇ...

ਅਜੀਤ ਡੈਸਕ 27-06-2025

ਖਮਾਣੋਂ, 27 ਜੂਨ (ਮਨਮੋਹਣ ਸਿੰਘ ਕਲੇਰ)-ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਬੱਸੀ ਪਠਾਣਾਂ ਅਤੇ ਸੀਨੀਅਰ ਅਕਾਲੀ ਆਗੂ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸਰਦਾਰ ਬਲਵਿੰਦਰ ਸਿੰਘ ਭੂੰਦੜ ਜਨਰਲ ਸਕੱਤਰ ਅਤੇ ਸਮੁੱਚੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਨੂੰ ਪਾਰਟੀ ਦੀ ਅਹਿਮ ਬਾਡੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕਰਕੇ ਪਾਰਟੀ ਦੀ ਹੋਰ ਵਡੇਰੀ ਸੇਵਾ ਦਾ ਮੌਕਾ ਬਖਸ਼ਿਆ ਹੈ। ਉਨ੍ਹਾਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਲਗਨ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਚੜ੍ਹਦੀ ਕਲਾ ਵੱਲ ਲਿਜਾਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਦੱਸਣਯੋਗ ਹੈ ਕਿ ਦਰਬਾਰਾ ਸਿੰਘ ਗੁਰੂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਪੰਜ ਸਾਲ ਪ੍ਰਿੰਸੀਪਲ ਸਕੱਤਰ ਰਹੇ। 

ਪਿਛਲੀ ਖ਼ਬਰ ਜਲੰਧਰ 'ਚ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ ਅਗਲੀ ਖ਼ਬਰ ਜੱਗੂ ਭਗਵਾਨਪੁਰੀਆ ਦੀ ਮਾਂ ਦਾ ਹੋਇਆ ਪੋਸਟਮਾਰਟਮ