06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2025

ਸੂਬਾ ਸਰਕਾਰ ਨੇ 25 ਜੇਲ੍ਹ ਅਧਿਕਾਰੀ ਤੇ ਕਰਮਚਾਰੀ ਕੀਤੇ ਮੁਅੱਤਲ

ਚੰਡੀਗੜ੍ਹ, 28 ਜੂਨ- ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਜੇਲ੍ਹਾਂ ਵਿਚ ਫੈਲੇ ਭ੍ਰਿਸ਼ਟਾਚਾਰ ਅਤੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਜੇਲ੍ਹਾਂ ਦੇ ਕੰਮਕਾਜ ਵਿਚ...

ਅਜੀਤ ਡੈਸਕ 28-06-2025

ਚੰਡੀਗੜ੍ਹ, 28 ਜੂਨ- ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਜੇਲ੍ਹਾਂ ਵਿਚ ਫੈਲੇ ਭ੍ਰਿਸ਼ਟਾਚਾਰ ਅਤੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਜੇਲ੍ਹਾਂ ਦੇ ਕੰਮਕਾਜ ਵਿਚ ਪਾਰਦਰਸ਼ਤਾ ਅਤੇ ਅਨੁਸ਼ਾਸਨ ਨੂੰ ਯਕੀਨੀ ਬਣਾਉਣ ਲਈ, ਸੂਬਾ ਸਰਕਾਰ ਨੇ 25 ਜੇਲ੍ਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿਚ 3 ਡਿਪਟੀ ਸੁਪਰਡੈਂਟ, 2 ਸਹਾਇਕ ਸੁਪਰਡੈਂਟ ਅਤੇ ਵੱਖ-ਵੱਖ ਜੇਲ੍ਹਾਂ ਨਾਲ ਜੁੜੇ ਕੁੱਲ 25 ਅਧਿਕਾਰੀ ਅਤੇ ਕਰਮਚਾਰੀ ਸ਼ਾਮਿਲ ਹਨ। ਸਰਕਾਰ ਨੂੰ ਇਨ੍ਹਾਂ ਅਧਿਕਾਰੀਆਂ ਵਿਰੁੱਧ ਭ੍ਰਿਸ਼ਟਾਚਾਰ, ਲਾਪਰਵਾਹੀ ਅਤੇ ਜੇਲ੍ਹ ਅੰਦਰ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਉਤਸ਼ਾਹਿਤ ਕਰਨ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ।

ਪਿਛਲੀ ਖ਼ਬਰ ਕਾਰ ਅਤੇ ਪਿਕਅਪ ਗੱਡੀ ਦੀ ਟੱਕਰ ਦੌਰਾਨ ਦੋ ਦੀ ਮੌਤ, 17 ਜ਼ਖਮੀ ਅਗਲੀ ਖ਼ਬਰ ਨਸ਼ੇੜੀ ਪੁੱਤ ਵਲੋਂ ਪਿਓ ਦੀ ਗਲਾ ਘੁੱਟ ਕੇ ਹੱਤਿਆ