ਕਪੂਰਥਲਾ, 28 ਜੂਨ (ਅਮਨਜੋਤ ਸਿੰਘ ਵਾਲੀਆ)- ਕਪੂਰਥਲਾ ਦੇ ਪਿੰਡ ਭਵਾਨੀਪੁਰ ਪੁੱਲ ਨੇੜੇ ਕਾਰ ਤੇ ਟਰੱਕ ਦੀ ਟੱਕਰ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਸੁਲਤਾਨਪੁਰ ਲੋਧੀ ਤੋਂ ਆਪ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦੇ ਭਤੀਜਾ ਤਰਨਦੀਪ ਸਿੰਘ ਚੀਮਾ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਦਬੂਲੀਆਂ ਵਜੋਂ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਆਂ ਥਾਣਾ ਕੋਤਵਾਲੀ ਮੁਖੀ ਕਿਰਪਾਲ ਸਿੰਘ ਨੇ ਦੱਸਿਆ ਕਿ ਦੇਰ ਰਾਤ ਪਿੰਡ ਭਵਾਨੀਪੁਰ ਪੁੱਲ ਨੇੜੇ ਸਵਿਫਟ ਕਾਰ ਤੇ ਮੱਕੀ ਨਾਲ ਭਰੇ ਟਰੱਕ ਦੀ ਟੱਕਰ ਹੋ ਗਈ, ਜਿਸ ਵਿਚ ਸਵਿਫਟ ਕਾਰ ਚਾਲਕ ਤਰਨਦੀਪ ਸਿੰਘ ਚੀਮਾ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ’ਚ ਰਖਵਾ ਦਿੱਤੀ ਗਈ ਹੈ। ਮਿ੍ਰਤਕ ਨੌਜਵਾਨ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ’ਤੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਤਾਜ਼ਾ ਖ਼ਬਰਾਂ
Free
ਕਾਰ ਤੇ ਟਰੱਕ ਦੀ ਟੱਕਰ ’ਚ ਨੌਜਵਾਨ ਦੀ ਮੌਤ
ਕਪੂਰਥਲਾ, 28 ਜੂਨ (ਅਮਨਜੋਤ ਸਿੰਘ ਵਾਲੀਆ)- ਕਪੂਰਥਲਾ ਦੇ ਪਿੰਡ ਭਵਾਨੀਪੁਰ ਪੁੱਲ ਨੇੜੇ ਕਾਰ ਤੇ ਟਰੱਕ ਦੀ ਟੱਕਰ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ....
ਅਜੀਤ ਡੈਸਕ
28-06-2025